Mansa News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ।
Trending Photos
Mansa News: ਜ਼ਿਲ੍ਹਾ ਮਾਨਸਾ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਸਕੂਲਾਂ 6 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਈਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ ਉਨ੍ਹਾਂ ਵਿਚ ਯੁਨੀਕ ਪਬਲਿਕ ਸਕੂਲ ਬੁਢਲਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਤੀ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਲੋਵਾਲ, ਸ਼ਿਵਾਲਿਸ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸ਼ਮੇਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।