Pathankot Accident: ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ਉਤੇ ਸੜਕ ਹਾਦਸੇ 2 ਲੋਕਾਂ ਦੀ ਮੌਤ, 4 ਜ਼ਖ਼ਮੀ
Advertisement
Article Detail0/zeephh/zeephh2721651

Pathankot Accident: ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ਉਤੇ ਸੜਕ ਹਾਦਸੇ 2 ਲੋਕਾਂ ਦੀ ਮੌਤ, 4 ਜ਼ਖ਼ਮੀ

Pathankot Accident: ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ਉਤੇ ਮਾਧੋਪੁਰ ਵਿੱਚ ਭਿਆਨਕ ਸੜਕ ਹਾਦਸੇ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਦੋ ਲੋਕਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ।

ਤਿੱਖਾ ਮੋੜ ਹੋਣ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਤੋਂ ਥੱਲੇ ਉਤਰ ਕੇ ਪਲਟ ਗਈ, ਜਿਸ ਵਜ੍ਹਾ ਕਰਕੇ 2 ਲੋਕਾਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਐਸਐਸਐਫ ਨੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ 6 ਲੋਕ ਦਿੱਲੀ ਤੋਂ ਸ੍ਰੀਨਗਰ ਜਾ ਰਹੇ ਸਨ।

ਮ੍ਰਿਤਕਾਂ ਦੀ ਪਛਾਣ ਸੁਸ਼ੀਲ ਕੁਮਾਰ ਤੇ ਨਰੇਸ਼ ਕੁਮਾਰ ਵਾਸੀ ਦਿੱਲੀ ਵਜੋਂ ਹੋਈ ਹੈ। ਗੰਭੀਰ ਜ਼ਖ਼ਮੀਆਂ ਦੀ ਸੂਚੀ 'ਚ ਚਾਰ ਨੌਜਵਾਨ ਸ਼ਾਮਲ ਹਨ। ਸੁਜਾਨਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਨੇ ਜਦੋਂ ਨੌਜਵਾਨਾਂ ਨੂੰ ਬਾਹਰ ਕੱਢਿਆ ਤਾਂ ਉਹ ਮੌਕੇ 'ਤੇ ਹੀ ਦਮ ਤੋੜ ਚੁੱਕੇ ਸਨ ਜਦਕਿ ਜ਼ਖ਼ਮੀਆਂ ਨੂੰ ਪਠਾਨਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਹਾਦਸੇ ਪਿੱਛੇ ਕਾਰਨ ਦੇ ਤੌਰ 'ਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਹੋਇਆ, ਜਿਸ ਨਾਲ ਕਾਰ ਦਾ ਸੰਤੁਲਨ ਵਿਗੜਿਆ ਤੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਦੂਜੇ ਪਾਸੇ ਫਿਰੋਜ਼ਪੁਰ ਦੇ ਥਾਣਾ ਆਰਫਕੇ ਦੇ ਨਜ਼ਦੀਕ ਪਿੰਡ ਬੱਗੇਵਾਲਾ ਵਿੱਚ ਪਿੰਡ ਨਿਹਾਲਾ ਲਵੇਰਾ ਦੀ ਆਸ਼ਾ ਵਰਕਰ ਮੈਡਮ ਬਲਜੀਤ ਕੌਰ ਪਤਨੀ ਡਾਕਟਰ ਮੰਗਜੀਤ ਸਿੰਘ ਅਤੇ ਉਸ ਦਾ ਬੇਟਾ ਲਵਪ੍ਰੀਤ ਸਿੰਘ ਬੀਤੀ ਸ਼ਾਮ ਆਰਿਫ਼ ਕੇ ਤੋਂ ਵਾਪਿਸ ਆਪਣੇ ਘਰ ਨੂੰ ਜਾ ਰਹੇ ਸਨ ਕਿ ਅਚਾਨਕ ਪਿੰਡ ਬਗੇਵਾਲਾ ਦੇ ਸ਼ਮਸ਼ਾਨਘਾਟ ਕੋਲ ਸਾਹਮਣੇ ਤੋਂ ਆਉਂਦੇ ਛੋਟੇ ਹਾਥੀ ਨੇ ਟੱਕਰ ਮਾਰ ਦਿੱਤੀ।

ਇਸ ਦੌਰਾਨ ਬੇਟੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਬਲਜੀਤ ਕੌਰ ਦੀ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਮਾਂ ਪੁੱਤ ਦੀ ਹੋਈ ਮੌਤ ਨੂੰ ਲੈਕੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਾਮਲੇ ਦੀ ਤਫਤੀਸ਼ ਪੁਲਿਸ ਥਾਣਾ ਅਰਫਕੇ ਦੇ ਥਾਣੇਦਾਰ ਕੁਲਬੀਰ ਸਿੰਘ ਕਰ ਰਹੇ ਹਨ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਚਾਲਕ ਗਲਤ ਸਾਇਡ ਤੋਂ ਆ ਰਿਹਾ ਸੀ। ਜੋ ਸਿੱਧਾ ਆਕੇ ਇਸ ਮਾਂ ਬੇਟੇ ਦੇ ਵਿੱਚ ਵੱਜਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਿਸ ਬਾਬਤ ਚਾਲਕ ਉਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Trending news

;