Anandpur Sahib News: ਰੂਪਨਗਰ ਜ਼ਿਲ੍ਹੇ ਵਿੱਚ ਅੱਜ 7 ਇੰਟਰ ਸਟੇਟ ਨਾਕੇ ਲਗਾਏ ਗਏ ਹਨ, ਜਿਨ੍ਹਾਂ ਤੇ ਐਸਐਸਪੀ ਰੂਪਨਗਰ ਵੱਲੋਂ ਖੁਦ ਜਾ ਕੇ ਇਨ੍ਹਾਂ ਨਾਕਿਆਂ ਦਾ ਨਿਰੀਖਣ ਕੀਤਾ ਗਿਆ।
Trending Photos
Anandpur Sahib News(ਬਿਮਲ ਕੁਮਾਰ): ਰੂਪਨਗਰ ਸਰਹੱਦੀ ਜਿਲਾ ਹੈ ਜਿਸ ਦੇ ਨਾਲ ਹਿਮਾਚਲ ਦਾ ਬਾਰਡਰ ਲੱਗਦਾ ਹੈ ਇਹਨਾਂ ਸਾਰੇ ਬਾਰਡਰਾਂ ਤੇ ਆਪਰੇਸ਼ਨ ਸੀਲ ਦੇ ਤਹਿਤ ਨਾਕੇ ਲਗਾ ਕੇ ਰੂਪਨਗਰ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਨਾਲ ਹੀ ਹਿਮਾਚਲ ਪੁਲਿਸ ਵੱਲੋਂ ਵੀ ਪੂਰਾ ਸਾਥ ਦਿੱਤਾ ਗਿਆ।
ਐਸਐਸਪੀ ਰੂਪਨਗਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 7 ਚੈੱਕ ਪੋਸਟਾਂ 'ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਰ ਪੱਧਰ ਉੱਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਕੀਰਤਪੁਰ ਸਾਹਿਬ ਮਨਾਲੀ ਹਾਈਵੇ ਤੇ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਰਾਮਪੁਰ ਜੱਜਰ ਵਿੱਚ, ਊਨਾ-ਨੰਗਲ ਬਾਰਡਰ ਤੇ ਪਿੰਡ ਕਲਸੇੜਾ ਚੁੰਗੀ ਨਯਾ ਨੰਗਲ ਵਿਖੇ, ਨਾਲਾਗੜ - ਭਰਤਗੜ ਹਾਈਵੇ ਤੇ ਭਰਤਗੜ੍ਹ ਵਿਖੇ, ਹਿਮਾਚਲ ਪ੍ਰਦੇਸ਼ ਸਰਹੱਦ ਨੇੜੇ ਪਿੰਡ ਢੇਰੋਵਾਲ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ੍ਰੇਸ਼ਨ ਸੀਲ ਅਧੀਨ ਅੰਤਰਰਾਜੀ ਆਪਰੇਸ਼ਨ ਸੀਲ ਤਹਿਤ ਪੁਲਿਸ ਵੱਲੋਂ ਇੰਟਰ ਸਟੇਟ ਨਾਕੇ ਲਗਾਏ ਗਏ। ਇਹਨਾਂ ਨਾਕਿਆਂ ਵਿੱਚ ਹਿਮਾਚਲ ਪੁਲਿਸ ਨੇ ਵੀ ਸਾਥ ਦਿੱਤਾ ਤੇ ਚੈਕਿੰਗ ਕੀਤੀ ।
ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਤੇ ਪੂਰੇ ਸੂਬੇ ਵਿੱਚ ਆਪਰੇਸ਼ਨ ਸੀਲ ਤਹਿਤ ਇੰਟਰ ਸਟੇਟ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਅੱਜ 7 ਇੰਟਰ ਸਟੇਟ ਨਾਕੇ ਲਗਾਏ ਗਏ ਹਨ, ਜਿਨ੍ਹਾਂ ਤੇ ਉਹ ਆਪ ਖੁਦ ਜਾ ਕੇ ਇਨ੍ਹਾਂ ਨਾਕਿਆਂ ਦਾ ਨਿਰੀਖਣ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਿਰੰਤਰ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ ਅਤੇ ਹੋਰ ਛੋਟੇ ਰਸਤੇ ਜੋ ਪੰਜਾਬ ਨੂੰ ਹੋਰ ਸੂਬਿਆਂ ਨਾਲ ਜੋੜਦੇ ਹਨ, ਤੇ ਵੀ ਪੁਲਿਸ ਮੁਲਾਜ਼ਮ ਲਗਾਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਨਸ਼ਿਆਂ ਨੂੰ ਵੇਚਣ ਵਾਲੇ ਤਸਕਰਾਂ ਦਾ ਖਾਤਮਾ ਕਰਨਾ ਹੈ ਤੇ ਜੋ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਪੀੜਤਾਂ ਦਾ ਇਲਾਜ਼ ਕਰਵਾਉਂਦੇ ਹੋਏ ਉਨ੍ਹਾਂ ਨੂੰ ਆਮ ਜ਼ਿੰਦਗੀ ਵਿਚ ਵਾਪਿਸ ਲਿਆਇਆ ਜਾ ਸਕੇ।
ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਦੇ ਤਹਿਤ 01 ਮਾਰਚ ਤੋਂ 31 ਮਾਰਚ 2025 ਤੱਕ “ਯੁੱਧ ਨਸ਼ਿਆਂ ਵਿਰੁੱਧ” ਯੋਜਨਾ ਉਲੀਕੀ ਗਈ ਹੈ। ਇਸ ਮੁਹਿੰਮ ਨੂੰ ਨਤੀਜਾ-ਮੁਖੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ।