Trending Photos
Amritsar Murder News: ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਪੁਰਾਣੀ ਰੰਜਿਸ਼ਾਂ ਦੇ ਚੱਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪਰ ਪੁਲਿਸ ਅਤੇ ਕਾਨੂੰਨ ਦਾ ਇਨ੍ਹਾਂ ਲੋਕਾਂ ਦੇ ਮਨਾਂ ਵਿੱਚ ਕੋਈ ਡਰ ਖੌਫ ਨਜ਼ਰ ਨਹੀਂ ਆ ਰਿਹਾ ਉਥੇ ਹੀ ਦੇਰ ਰਾਤ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਉਤੇ ਸਮਾਈਲ ਇਨਕਲੇਵ ਇਲਾਕੇ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਂ ਲਵਪ੍ਰੀਤ ਸਿੰਘ ਉਰਫ ਲਵ ਹੈ ਉਸ ਨੂੰ ਪੰਜ ਛੇ ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਦੀ ਕਿਸੇ ਦੇ ਨਾਲ ਰੰਜਿਸ਼ ਚੱਲ ਰਹੀ ਸੀ ਤੇ ਉਹ ਨੌਜਵਾਨ ਕੁਝ ਜੇਲ੍ਹ ਵਿੱਚ ਹਨ ਤੇ ਕੁਝ ਜ਼ਮਾਨਤ ਉਤੇ ਬਾਹਰ ਆਏ ਹੋਏ ਹਨ ਜਿਨ੍ਹਾਂ ਵੱਲੋਂ ਲਵਪ੍ਰੀਤ ਸਿੰਘ ਉਰਫ ਲਵ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਸ ਵਾਰਦਾਤ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : CM Bhagwant Mann: ਬਾਜਵਾ ਦੇ 50 ਬੰਬ ਵਾਲੇ ਬਿਆਨ ਉਤੇ ਪੁਲਿਸ ਦਾ ਐਕਸ਼ਨ; ਮੁੱਖ ਮੰਤਰੀ ਨੇ ਕਾਰਵਾਈ ਦੇ ਦਿੱਤੇ ਸਖ਼ਤ ਆਦੇਸ਼
ਇਸ ਮੌਕੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਰ ਰਾਤ ਫਤਿਹਗੜ੍ਹ ਚੂੜੀਆਂ ਨੰਗਲੀ ਭੱਠੇ ਦੇ ਕੋਲ ਸਮਾਇਲ ਇਨਕਲੇਵ ਇਲਾਕੇ ਦੇ ਵਿੱਚ ਲਵਪ੍ਰੀਤ ਸਿੰਘ ਉਰਫ ਲਵ ਨਾਂ ਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਨਾਲੋਂ ਗੋਲੀਆਂ ਮਾਰੀਆਂ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਉਮਰ 25 ਸਾਲ ਦੇ ਕਰੀਬ ਹੈ ਤੇ ਇਹ ਸਲੂਨ ਦਾ ਕੰਮ ਕਰਦਾ ਸੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੇ ਹਾਂ ਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵਿੱਚ ਚੈੱਕ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਵਿਸਾਖੀ ਮੌਕੇ ਹਰਿਆਣਾ ਦੇ ਮੁੱਖਮੰਤਰੀ ਨਾਇਬ ਸੈਣੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ