Ferozepur News: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਗੁਰੂ ਰਾਮਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਮਾਨਪੁਰਾ ਵਿਖੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।
Trending Photos
Ferozepur News (ਰੋਹਿਤ ਬਾਂਸਲ ਪੱਕਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈਏਐਸ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਗੁਰੂ ਰਾਮਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਮਾਨਪੁਰਾ ਵਿਖੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 08 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਸਹਾਇਕ ਟਰਾਂਸਪੋਰਟ ਅਫਸਰ ਰਾਕੇਸ਼ ਕੁਮਾਰ ਬਾਂਸਲ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਲਜਿੰਦਰ ਕੌਰ ਵੱਲੋਂ ਸਮੇਂ-ਸਮੇਂ 'ਤੇ ਸਕੂਲ ਪ੍ਰਿੰਸੀਪਲ ਅਤੇ ਡਰਾਈਵਰ ਨੂੰ ਸੇਫ ਸਕੂਲ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਸਕੂਲ ਵਾਹਨ ਵਿਚ ਮੁਢਲੀਆਂ ਸਹੂਲਤਾ ਜਿਵੇਂ ਸੀ.ਸੀ.ਟੀ.ਵੀ ਕੈਮਰਾ, ਬੱਸ ਦੀਆਂ ਦੋਵਾ ਸਾਇਡਾ ਤੇ ਖਿੜਕੀ ਤੇ ਲੋਹੇ ਦੀ ਗਰਿੰਲ ਲੱਗੀ ਹੋਣਾ, ਫਸਟ ਏਡ ਬਾਕਸ, ਸਮੇਂ-ਸਮੇਂ ਤੇ ਫਸਟ ਏਡ ਬਾਕਸ ਚੈੱਕ ਕਰਨਾ, ਲੇਡੀ ਕਡੰਕਟਰ ਦਾ ਹੋਣਾ, ਡਰਾਇਵਰ ਕੋਲ ਡਰਾਇਵਰੀ ਹੈਵੀ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਣਾ, ਸਕੂਲ ਵਾਹਨ ਦਾ ਰੰਗ ਪੀਲਾ ਹੋਣਾ, ਸਕੂਲ ਵਾਹਨ ਦਾ ਫਿਟਨੈਂਸ ਸਰਟੀਫਿਕੇਟ ਹੋਣਾ, ਅੱਗ ਬੁਝਾਊ ਯੰਤਰ, ਸਕੂਲ ਵਾਹਨ ਉਪਰ ਸਕੂਲ ਦਾ ਨਾਮ ਲਿਖਿਆ ਹੋਣਾ ਆਦਿ ਦਾ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : Fazilka Encounter: ਫਾਜ਼ਿਲਕਾ ਵਿੱਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ; ਮੁਲਜ਼ਮ ਦੇ ਪੈਰ ਵਿੱਚ ਲੱਗੀ ਗੋਲ਼ੀ
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਸਕੂਲ ਵਾਹਨ ਅੰਦਰ ਇਨ੍ਹਾਂ ਸਹੂਲਤਾਂ ਦੀ ਨਜਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ਉਤੇ ਸਕੂਲ ਦੇ ਪ੍ਰਿੰਸੀਪਲ ਦੇ ਧਿਆਨ ਵਿਚ ਲਿਆਉਣ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਪੰਜਾਬ ਰੋਡਵੇਜ਼ ਤੋਂ ਸ੍ਰੀ ਰਾਕੇਸ਼ ਮੋਗਾ, ਸਿੱਖਿਆ ਵਿਭਾਗ ਤੋਂ ਸ੍ਰੀ ਪ੍ਰਦੀਪ ਕੁਮਾਰ, ਚਾਇਲਡ ਹੈਲਪ ਲਾਈਨ 1098 ਤੋਂ ਗੁਰਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਰਵਿੰਦਰ ਸਿੰਘ, ਰਿਜ਼ਨਲ ਟਰਾਂਸਪੋਰਟ ਦਫਤਰ ਤੋਂ ਸ੍ਰੀ ਅਕੁਸ਼ ਅਤੇ ਸਿਵਾ ਮੌਜੂਦ ਸਨ।
ਇਹ ਵੀ ਪੜ੍ਹੋ : Batala News: ਥਾਣਾ ਕਿਲਾ ਲਾਲ ਸਿੰਘ ਨੇੜੇ ਧਮਾਕੇ ਦੀ ਆਵਾਜ਼ ਮਗਰੋਂ ਪੁਲਿਸ ਨੇ ਸਰਚ ਮੁਹਿੰਮ ਵਿੱਢੀ