Hola Mohalla: ਹੋਲਾ ਮਹੱਲਾ ਦਾ ਦੂਜਾ ਪੜਾਅ; ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ
Advertisement
Article Detail0/zeephh/zeephh2679563

Hola Mohalla: ਹੋਲਾ ਮਹੱਲਾ ਦਾ ਦੂਜਾ ਪੜਾਅ; ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਛੇ ਦਿਨਾਂ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਆਰੰਭਤਾ ਹੋ ਗਈ ਹੈ ਜੋ ਕਿ ਹਰ ਸਾਲ ਦੋ ਪੜਾਵਾਂ ਵਿੱਚ ਮਨਾਇਆ ਜਾਂਦਾ ਹੈ ਜਿਸਦਾ ਪਹਿਲਾ ਪੜਾਅ ਸ਼੍ਰੀ ਕੀਰਤਪੁਰ ਸਾਹਿਬ ਅਤੇ ਦੂਸਰਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਅੱਜ ਦੂਜੇ ਪੜਾਅ ਦਾ ਪਹਿਲਾ ਦਿਨ ਤਖ਼ਤ ਸ

Hola Mohalla: ਹੋਲਾ ਮਹੱਲਾ ਦਾ ਦੂਜਾ ਪੜਾਅ; ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

Hola Mohalla (ਬਿਮਲ ਸ਼ਰਮਾ) : ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਛੇ ਦਿਨਾਂ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਆਰੰਭਤਾ ਹੋ ਗਈ ਹੈ ਜੋ ਕਿ ਹਰ ਸਾਲ ਦੋ ਪੜਾਵਾਂ ਵਿੱਚ ਮਨਾਇਆ ਜਾਂਦਾ ਹੈ ਜਿਸਦਾ ਪਹਿਲਾ ਪੜਾਅ ਸ਼੍ਰੀ ਕੀਰਤਪੁਰ ਸਾਹਿਬ ਅਤੇ ਦੂਸਰਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਜਾਂਦਾ ਹੈ।

ਅੱਜ ਦੂਜੇ ਪੜਾਅ ਦਾ ਪਹਿਲਾ ਦਿਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਸਰੇ ਪੜਾਅ ਹੋਲੇ-ਮਹੱਲੇ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ।

ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਮਾਰਚ ਤੋਂ 15 ਮਾਰਚ ਤੱਕ ਹੋਲਾ-ਮਹੱਲਾ ਦਾ ਦੂਜਾ ਅਤੇ ਅਹਿਮ ਪੜਾਅ ਹੁੰਦਾ ਹੈ ਇਸ ਵਿੱਚ ਅੰਤਿਮ ਦਿਨ ਮਹੱਲਾ ਕੱਢਿਆ ਜਾਂਦਾ ਹੈ। 15 ਮਾਰਚ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦਿਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਰਵਾਇਤੀ ਵਸਤਰਾਂ ਤੇ ਪੁਰਾਤਨ ਸ਼ਸਤਰਾਂ ਨਾਲ ਲੈਸ, ਘੋੜਿਆਂ ਉਤੇ ਸਵਾਰ ਹੋ ਕੇ ਸਮੂਹ ਨਿਹੰਗ ਸਿੰਘ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਸਜਾਉਣਗੇ।

ਇਹ ਵੀ ਪੜ੍ਹੋ: ਮੈਂ ਪੰਥ ਦਾ ਨੁਮਾਇੰਦਾ; ਅਕਾਲੀ ਦਲ ਦਾ ਨਹੀਂ, ਪੰਥ ਦੀ ਚੜ੍ਹਦੀ ਕਲਾ ਲਈ ਯਤਨ ਕਰਾਂਗਾ- ਜਥੇਦਾਰ ਗੜਗੱਜ

ਇਹ ਮਹੱਲਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿੱਚ ਪੁੱਜ ਕੇ ਸਮਾਪਤ ਹੋਵੇਗਾ ਜਿੱਥੇ ਨਿਹੰਗ ਸਿੰਘ ਫੌਜਾਂ ਵੱਲੋਂ ਜੰਗਜੂ ਕਰਤਵ  ਦਿਖਾਏ ਜਾਣਗੇ। ਹੋਲਾ-ਮਹੱਲਾ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਖ਼ਾਲਸਾ ਪੰਥ ਦੇ ਪ੍ਰਗਟ ਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਦੀ ਹੈ।

ਇਹ ਵੀ ਪੜ੍ਹੋ: ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 05 ਮੈਬਰਾਂ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

Trending news

;