SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੜ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ ਹੈ।
Trending Photos
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੜ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਸਾਰੀਆਂ ਸ਼ਰਤਾਂ ਹਟਾ ਕੇ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲਿਆ ਜਾਵੇ ਤਾਂ ਕਿ ਸੰਗਤਾਂ ਦਰਸ਼ਨ ਕਰਨ ਲਈ ਕਰਤਾਰਪੁਰ ਸਾਹਿਬ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਜਾਣ ਲਈ ਕੋਈ ਵੀ ਸ਼ਰਤ ਨਾ ਰੱਖੀ ਜਾਵੇ ਅਤੇ ਸੰਗਤ ਨੂੰ ਸਿਰਫ ਆਧਾਰ ਕਾਰਡ ਦੇ ਉੱਤੇ ਹੀ ਕਰਤਾਰਪੁਰ ਕੋਰੀਡੋਰ ਜਾਣ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਹੁਣ ਸਹਿਮਤੀ ਬਣੀ ਹੋਈ ਹੈ। ਇਸ ਕਰਕੇ ਕਰਤਾਰਪੁਰ ਕੋਰੀਡੋਰ ਖੋਲ੍ਹ ਦੇਣਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਤੇ ਪਾਕਿਸਤਾਨ ਜਥਾ ਜ਼ਰੂਰ ਜਾਵੇਗਾ।
ਗੌਰਤਲਬ ਹੈ ਕਿ ਪੰਜਾਬ ਦੇ ਸਿੱਖ ਭਾਈਚਾਰੇ ਨਾਲ ਸਬੰਧਤ ਧਾਰਮਿਕ ਸਥਾਨਾਂ ਲਈ ਪਾਕਿਸਤਾਨ ਕਾਫੀ ਜ਼ਿਆਦਾ ਜਾਂਦੇ ਹਨ। ਵੱਖ-ਵੱਖ ਗੁਰੂ ਸਾਹਿਬਾਨ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਾਕਿਸਤਾਨ ਜਾਂਦੇ ਹਨ।
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਨਾਲ ਵਧਦੇ ਤਣਾਅ ਦਰਮਿਆਨ ਕਰਤਾਰਪੁਰ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੀ ਇੰਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Bharat Bhushan Ashu: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਝਟਕਾ; ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ
9 ਨਵੰਬਰ 2019 ਨੂੰ ਸ਼ੁਰੂ ਹੋਇਆ ਸੀ ਲਾਂਘਾ
ਭਾਰਤ-ਪਾਕਿ ਸਰਹੱਦ 'ਤੇ ਸਥਿਤ ਇਹ ਲਾਂਘਾ 9 ਨਵੰਬਰ 2019 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਗਿਆ ਸੀ। ਇਹ 4.5 ਕਿਲੋਮੀਟਰ ਲੰਬਾ ਰਸਤਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਸ਼੍ਰੀ ਦਰਬਾਰ ਸਾਹਿਬ ਗੁਰਦੁਆਰੇ ਤੱਕ ਜਾਂਦਾ ਹੈ। ਦੋਹਾਂ ਦੇਸ਼ਾਂ ਦਰਮਿਆਨ ਇਸ ਲਾਂਘੇ ਸੰਬੰਧੀ 2029 ਤੱਕ ਸਮਝੌਤਾ ਹੋਇਆ ਹੋਇਆ ਹੈ, ਜਿਸਦੇ ਤਹਿਤ ਭਾਰਤੀ ਤੀਰਥ ਯਾਤਰੀ ਬਿਨਾਂ ਵੀਜ਼ੇ ਦੇ ਕਰਤਾਰਪੁਰ ਸਾਹਿਬ ਦੀ ਯਾਤਰਾ ਕਰ ਸਕਦੇ ਹਨ।
ਇਹ ਵੀ ਪੜ੍ਹੋ : Mansa Court: ਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲਾ; ਅਦਾਲਤ ਨੇ ਬੀਬੀਸੀ ਤੋਂ ਜਵਾਬ ਕੀਤਾ ਤਲਬ