Patiala News: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਮੈਡੀਕਲ ਚੈਕਅੱਪ ਲਈ ਪੁੱਜੇ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
Trending Photos
Patiala News: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਮੈਡੀਕਲ ਚੈਕਅੱਪ ਲਈ ਪੁੱਜੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਖੁਦ ਆਪਣੀ ਸਜ਼ਾ ਦੇ ਮਾਮਲੇ ਵਿੱਚ ਮੰਗ ਕਰ ਰਿਹਾ ਹਾਂ ਕਿ ਮੇਰੇ ਬਾਰੇ ਵਿੱਚ ਜਲਦ ਤੋਂ ਜਲਦ ਫੈਸਲਾ ਲਿਆ ਜਾਵੇਗਾ।
ਇਸ ਦੌਰਾਨ, ਉਸਦੀ ਲਗਭਗ ਇੱਕ ਘੰਟੇ ਤੱਕ ਜਾਂਚ ਕੀਤੀ ਗਈ। ਉਸਨੇ ਕਿਹਾ ਕਿ ਉਹ 30 ਸਾਲਾਂ ਤੋਂ ਜੇਲ੍ਹ ਵਿੱਚ ਹੈ। ਇਸ ਸਬੰਧੀ ਕੇਂਦਰ ਸਰਕਾਰ ਨੂੰ ਫੈਸਲਾ ਲੈਣਾ ਚਾਹੀਦਾ ਹੈ। ਫੈਸਲੇ ਵਿੱਚ ਦੇਰੀ ਵੀ ਬੇਇਨਸਾਫ਼ੀ ਹੈ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਅਕਾਲੀ ਸਨ ਅਤੇ ਅਕਾਲੀ ਦਲ ਨਾਲ ਹੀ ਰਹਿਣਗੇ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
ਬੇਅੰਤ ਸਿੰਘ ਕਤਲ ਦਾ ਦੋਸ਼ੀ ਰਾਜੋਆਣਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ 31 ਅਗਸਤ 1995 ਨੂੰ ਕੀਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ, ਉਸਨੇ ਅਤੇ ਪੰਜਾਬ ਪੁਲਿਸ ਦੇ ਕਰਮਚਾਰੀ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਮਾਰਿਆ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ 'ਤੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰੀਕੇ ਨਾਲ ਰਚੀ ਗਈ ਸੀ ਕਿ ਜੇਕਰ ਦਿਲਾਵਰ ਅਸਫਲ ਹੋ ਜਾਂਦਾ ਹੈ ਤਾਂ ਰਾਜੋਆਣਾ ਵੱਲੋਂ ਹਮਲਾ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਰਾਜੋਆਣਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2007 ਦੇ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੂੰ 31 ਮਾਰਚ 2012 ਦੇ ਵਿੱਚ ਫਾਂਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ ਅਕਾਲੀ ਦਲ ਅਤੇ ਮਨੁੱਖੀ ਅਧਿਕਾਰ ਸੰਗਠਨ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ ਕਰਨ ਸੰਬੰਧੀ ਮੁਹਿੰਮ ਚਲਾਈ ਅਤੇ 28 ਮਾਰਚ 2012 ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤਾ ਗਿਆ।
ਇਹ ਵੀ ਪੜ੍ਹੋ : ਮੰਤਰੀ ਮਾਨ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ