SAD News: ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਭਖਾ ਦਿੱਤਾ ਹੈ।
Trending Photos
SAD News: ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਭਖਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਉਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਪਹੁੰਚੇ ਜਿੱਥੇ ਕਿ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ 25000 ਏਕੜ ਜ਼ਮੀਨ ਐਕਵਾਇਰ ਕਰਨ ਦਾ ਐਲਾਨ ਕੀਤਾ ਹੈ ਇਹ ਬਿਲਕੁਲ ਗਲਤ ਹੈ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ।
ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਜ਼ਮੀਨ ਨਹੀਂ ਲਈ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਚਾਹੇ ਕਿਸੇ ਤਰ੍ਹਾਂ ਦਾ ਵੀ ਸੰਘਰਸ਼ ਸ਼੍ਰੋਮਣੀ ਅਕਾਲੀ ਦਲ ਨੂੰ ਕਿਉਂ ਨਾ ਕਰਨਾ ਪਵੇ, ਉਹ ਕਿਸਾਨਾਂ ਦੇ ਨਾਲ ਹਨ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਵੱਲੋਂ 31 ਮਈ ਨੂੰ ਮੁੱਖ ਪ੍ਰਸ਼ਾਸਕ ਗਲਾਡਾ ਦੇ ਦਫਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਅਫਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਇਸ ਘੁਟਾਲੇ ਵਿਚ ਸਹਿਯੋਗੀ ਨਾ ਬਣਨ ਅਤੇ ਕਿਹਾ ਕਿ ਜੇਕਰ ਤੁਸੀਂ ਇਸ ਮਾਮਲੇ ਵਿਚ ਗੈਰ ਕਾਨੂੰਨੀ ਹੁਕਮਾਂ ਦੀ ਪਾਲਣਾ ਕੀਤੀ ਤਾਂ ਤੁਹਾਡੇ ਖਿਲਾਫ ਬਣਦੀ ਕਾਰਵਾਈ ਹੋਵੇਗੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਅਤੇ ਅਫਸਰਾਂ ਤੇ ਦਬਾਅ ਬਣਾ ਕੇ ਉਨ੍ਹਾਂ ਤੋਂ ਗਲਤ ਕੰਮ ਕਰਵਾਏ ਜਾ ਰਹੇ ਹਨ ਜੋ ਕਿ ਬਿਲਕੁਲ ਗਲਤ ਹਨ ਜਿਸ ਦਾ ਭੁਗਤਾਨ ਆਉਣ ਵਾਲੇ ਸਮੇਂ ਦੇ ਵਿੱਚ ਕਰਨਾ ਪੈਣਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਤੋਂ ਹਾਰੀ ਹੋਈ ਪਾਰਟੀ ਦੇ ਲੀਡਰ ਪੰਜਾਬ ਵਿੱਚ ਆ ਕੇ ਪੰਜਾਬ ਦੇ ਪੈਸੇ ਦੀ ਲੁੱਟ ਕਰਨ ਲਈ ਆਏ ਹਨ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਨਵੇਂ ਲਗਾਏ ਗਏ ਚੇਅਰਮੈਨ ਉਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ।
ਉਨ੍ਹਾਂ ਨੇ ਕਿਹਾ ਕਿ ਪੈਸੇ ਇਕੱਠੇ ਕਰਨ ਲਈ ਇਨ੍ਹਾਂ ਨੂੰ ਮਨਾਇਆ ਗਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੱਲੀ ਖੇਤਰੀ ਪਾਰਟੀ ਹੈ। ਜਿਸ ਨੂੰ ਪੰਜਾਬ ਦਾ ਦਰਦ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਚੋਣਾਂ ਵੀ ਤਿਆਰੀ ਕਰ ਰਹੇ ਹਨ ਪਰ ਹਲੇ ਚੋਣਾਂ ਦੇ ਵਿੱਚ ਸਮਾਂ ਪਰ ਜਿਹੜੀ ਪਾਰਟੀ ਪੰਜਾਬ ਦੇ ਹਿੱਤਾਂ ਨਾਲ ਖੜੇਗੀ ਉਸ ਨਾਲ ਉਹ ਸਮਝੌਤਾ ਕਰ ਸਕਦੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਮਤਲਬ ਇੱਕ ਨੈਸ਼ਨਲ ਪਾਰਟੀਆਂ ਨੇ ਪੰਜਾਬ ਦੀ ਤਰੱਕੀ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਪਾਰਟੀ ਹੈ ਜੋ ਕਿ ਪੰਜਾਬ ਨੂੰ ਆਪਣਾ ਘਰ ਸਮਝਦੇ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕੀ ਲੁਧਿਆਣਾ ਦੀ ਪੱਛਮੀ ਦੀ ਜਿਮਨੀ ਚੋਣ ਸਾਰੀ ਪਾਰਟੀ ਦੇ ਮੈਂਬਰ ਹੋ ਕੇ ਲੜਣਗੇ।