Khalsa Sajna Diwas: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
Advertisement
Article Detail0/zeephh/zeephh2711150

Khalsa Sajna Diwas: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

Khalsa Sajna Diwas:  ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। 

Khalsa Sajna Diwas: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

Khalsa Sajna Diwas: ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ।

ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਵਕਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਵੀਜ਼ਾ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਦਿੱਤਾ ਜਾਂਦਾ, ਜਿਸ ਨਾਲ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਸੀ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮੰਗ ਕੀਤੀ ਸੀ।

ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਖੁਲ੍ਹਦਿਲੀ ਨਾਲ ਵੀਜ਼ਾਂ ਦੇਣ ਲਈ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ। ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Mohali News: ਜਬਰ ਜਨਾਹ ਪੀੜਤਾ ਦੀ ਸ਼ਿਕਾਇਤ ਉਤੇ ਪਾਸਟਰ ਬਜਿੰਦਰ ਮਾਮਲੇ ਵਿੱਚ ਇੱਕ ਹੋਰ ਐਫਆਈਆਰ ਦਰਜ

Trending news

;