SGPC News:ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ।
Trending Photos
SGPC News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਮੀਟਿੰਗ ਉਤੇ ਵੱਖ-ਵੱਖ ਪੰਥਕ ਮੁੱਦਿਆਂ ਉਤੇ ਵਿਚਾਰਾਂ ਹੋਈਆਂ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸਾਹਮਣੇ ਆਇਆ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਜਾਂਦੀ ਹੈ ਕਿ 2019 ਵਾਲੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇ ਕਿਉਂਕਿ ਕੇਂਦਰ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ। ਸਰਕਾਰ ਆਪਣਾ ਵਾਅਦਾ ਪੂਰਾ ਕਰੇ।
ਉਨ੍ਹਾਂ ਨੇ ਕਿਹਾ ਕਿ ਸ੍ਰੀਨਗਰ ਵਿੱਚ ਜੋ ਮੰਦਭਾਗੀ ਘਟਨਾ ਵਾਪਰੀ ਹੈ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਸ਼ਹੀਦੀ ਦਿਹਾੜੇ ਦੇ ਸਮਾਗਮ ਵਿੱਚ ਗਾਣੇ ਗਾਏ ਗਏ ਅਤੇ ਭੰਗੜੇ ਪਾਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਮਾਮਲਾ ਪੁੱਜ ਚੁੱਕਾ ਹੈ। ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ। ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਤਾਂ ਹਟਾਈਆਂ ਜਾਣ, ਇਕੱਲੇ ਆਧਾਰ ਕਾਰਡ ਉਤੇ ਹੀ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਦਿੱਤਾ ਜਾਵੇ। SGPC ਦੇ ਜਿਨ੍ਹੇ ਐਜੂਕੇਸ਼ਨ ਅਦਾਰੇ ਹਨ NDA ਅਸੀਂ ਲਾਂਚ ਕਰਨ ਜਾ ਰਹੇ ਹਾਂ, ਸਾਡੇ ਕੁਝ ਬੱਚੇ ਸਿਲੈਕਟ ਹੋ ਕੇ ਅਫ਼ਸਰ ਵੀ ਬਣੇ ਹਨ।
ਇਹ ਵੀ ਪੜ੍ਹੋ : MP Gurmeet Hayer: ਰਾਜਸਥਾਨ ਵਿੱਚ ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਉਤੇ ਸੰਸਦ ਮੈਂਬਰ ਗੁਰਮੀਤ ਹੇਅਰ ਦਾ ਵੱਡਾ ਬਿਆਨ
ਕੇਂਦਰ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਵਾਲਾ ਐਲਾਨ ਪੂਰਾ ਕਰੇ। ਰਾਜਸਥਾਨ ਜੋ ਘਟਨਾ ਵਾਪਰੀ ਹੈ ਇੱਕ ਗੁਰਸਿੱਖ ਲੜਕੀ ਕੋਲੋਂ ਉਸਦੇ ਕਕਾਰ ਲਾਹੁਣ ਦੀ ਗੱਲ ਆਖੀ ਗਈ, ਜੋ ਕਿ ਬਹੁਤ ਮੰਦਭਾਗੀ ਘਟਨਾ ਹੈ। ਸਿੱਖ ਚੇਹਰਿਆਂ ਨੂੰ ਵੱਡੇ ਅਹੁਦਿਆਂ ਤੋਂ ਵਾਂਝੇ ਕੀਤਾ ਜਾ ਰਿਹਾ। 9 ਇੰਚੀ ਤੱਕ ਸ੍ਰੀ ਸਾਹਿਬ ਹਰ ਗੁਰਸਿੱਖ ਪਾ ਸਕਦਾ ਹੈ।
ਇਹ ਵੀ ਪੜ੍ਹੋ : Jalandhar News: ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ਵਿੱਚ ਆਇਆ ਨੁਕਸ; ਤਿੰਨ ਮਰੀਜ਼ਾਂ ਦੀ ਮੌਤ