ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੀ ਗੋਲੀ ਲੱਗਣ ਕਾਰਨ ਹੋਈ ਮੌਤ; ਇੱਕ ਬੱਚੇ ਸਮੇਤ ਦੋ ਲੋਕ ਜ਼ਖਮੀ
Advertisement
Article Detail0/zeephh/zeephh2680407

ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੀ ਗੋਲੀ ਲੱਗਣ ਕਾਰਨ ਹੋਈ ਮੌਤ; ਇੱਕ ਬੱਚੇ ਸਮੇਤ ਦੋ ਲੋਕ ਜ਼ਖਮੀ

Moga News: ਮੋਗਾ ਵਿੱਚ ਗੋਲੀਬਾਰੀ ਹੋਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਦੋ ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 

 

ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੀ ਗੋਲੀ ਲੱਗਣ ਕਾਰਨ ਹੋਈ ਮੌਤ; ਇੱਕ ਬੱਚੇ ਸਮੇਤ ਦੋ ਲੋਕ ਜ਼ਖਮੀ

Moga News: ਮੋਗਾ ਵਿੱਚ ਗੋਲੀਬਾਰੀ ਹੋਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਦੋ ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਡੀਐਸਪੀ ਸਿਟੀ ਦੇ ਮੁਤਾਬਕ ਇਹ ਘਟਨਾ ਆਪਸੀ ਦੁਸ਼ਮਣੀ ਕਾਰਨ ਵਾਪਰੀ। ਪਹਿਲੀ ਘਟਨਾ ਵਿੱਚ, ਦੋ ਅਣਪਛਾਤੇ ਬਾਈਕ ਸਵਾਰਾਂ ਨੇ ਇੱਕ ਸੈਲੂਨ ਮਾਲਕ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਸੈਲੂਨ ਮਾਲਕ ਜ਼ਖਮੀ ਹੋ ਗਿਆ, ਜਿਸਨੂੰ ਪਹਿਲਾਂ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਮੌਕੇ 'ਤੇ ਪਹੁੰਚੇ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਤਿੰਨ ਮੋਟਰਸਾਈਕਲ ਸਵਾਰਾਂ ਨੇ ਸੈਲੂਨ 'ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਸੈਲੂਨ ਮਲਿਕ ਜ਼ਖਮੀ ਹੋ ਗਿਆ। ਡੀਐਸਪੀ ਨੇ ਦੱਸਿਆ ਕਿ ਇਸ ਤੋਂ ਬਾਅਦ ਅਣਪਛਾਤੇ ਲੋਕਾਂ ਨੇ ਮੰਗਤਰਾਮ 'ਤੇ ਵੀ ਗੋਲੀਆਂ ਚਲਾਈਆਂ, ਜੋ ਆਪਣੇ ਘਰੋਂ ਦੁੱਧ ਲੈਣ ਗਏ ਸਨ, ਜਿਸ ਕਾਰਨ ਮੰਗਤਰਾਮ ਦੀ ਮੌਤ ਹੋ ਗਈ ਅਤੇ ਇਸ ਗੋਲੀਬਾਰੀ ਵਿੱਚ ਇੱਕ ਲੜਕਾ ਵੀ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਟੀ ਸਾਊਥ ਪੁਲਿਸ ਸਟੇਸ਼ਨ ਦੀ ਪੁਲਿਸ ਨੇ 6 ਲੋਕਾਂ ਖਿਲਾਫ ਨਾਮ ਦਰਜ ਕਰ ਲਿਆ ਹੈ।

ਅੱਜ ਸਵੇਰੇ ਹਸਪਤਾਲ ਪਹੁੰਚੇ ਮੋਗਾ ਦੇ ਐਸਪੀ ਬਾਲਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਮੋਗਾ ਪੁਲਿਸ ਨੇ 6 ਲੋਕਾਂ ਖਿਲਾਫ ਬਾਈ-ਨਾਮ ਕੇਸ ਦਰਜ ਕੀਤਾ ਹੈ ਅਤੇ ਪੁਲਿਸ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਸ ਦੇ ਨਾਲ ਹੀ ਸ਼ਿਵ ਸੈਨਾ ਪੰਜਾਬ (ਬਾਲ ਠਾਕਰੇ ਸ਼ਿੰਦੇ ਗਰੁੱਪ) ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ 2 ਘੰਟਿਆਂ ਦੇ ਅੰਦਰ ਫੜ ਲਿਆ ਜਾਵੇਗਾ, ਜੇਕਰ ਅਜਿਹਾ ਨਹੀਂ ਹੋਇਆ ਤਾਂ ਉਹ ਮੋਗਾ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਗੇ, ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ ਪੂਰੇ ਪੰਜਾਬ ਨੂੰ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ।

TAGS

Trending news

;