SKM ਵਲੋਂ 28 ਮਾਰਚ ਨੂੰ DC ਦਫਤਰਾਂ ਅੱਗੇ ਮੁਜ਼ਾਹਰੇ ਅਤੇ ਧਰਨੇ ਦੇਣ ਦਾ ਐਲਾਨ
Advertisement
Article Detail0/zeephh/zeephh2689032

SKM ਵਲੋਂ 28 ਮਾਰਚ ਨੂੰ DC ਦਫਤਰਾਂ ਅੱਗੇ ਮੁਜ਼ਾਹਰੇ ਅਤੇ ਧਰਨੇ ਦੇਣ ਦਾ ਐਲਾਨ

Farmer Protest: ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਸਾਨ ਲਹਿਰ ਵਿਰੁੱਧ ਕੀਤੇ ਜਾ ਰਹੇ ਜਬਰ ਦੇ ਵਿਰੁੱਧ 28 ਮਾਰਚ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। 

SKM ਵਲੋਂ 28 ਮਾਰਚ ਨੂੰ DC ਦਫਤਰਾਂ ਅੱਗੇ ਮੁਜ਼ਾਹਰੇ ਅਤੇ ਧਰਨੇ ਦੇਣ ਦਾ ਐਲਾਨ

Farmer Protest: ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਦੀ ਇੱਕ ਐਮਰਜੈਂਸੀ ਮੀਟਿੰਗ ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਮੁਕੇਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨ ਲਹਿਰ ਸਮੇਤ ਲੋਕਾਂ ਦੇ ਜਮਹੂਰੀ ਸੰਘਰਸ਼ਾਂ ਨੂੰ ਕੁਚਲਣ ਲਈ ਜਬਰ ਦੀ ਸ਼ੁਰੂ ਕੀਤੀ ਮੁਹਿੰਮ ਕਾਰਨ ਪੈਦਾ ਹੋਏ ਹਾਲਾਤ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਦੇ ਦਿੱਤੇ ਸੱਦੇ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਜਬਰ ਦੇ ਜ਼ਰੀਏ ਕੁਚਲਣ ਦਾ ਰਾਹ ਅਖਤਿਆਰ ਕਰਨ ਕਰਕੇ ਗੱਲਬਾਤ ਲਈ ਸਾਜ਼ਗਾਰ ਮਾਹੌਲ ਨਹੀ ਜਿਸਦੇ ਸਿੱਟੇ ਵਜੋਂ ਸੰਯੁਕਤ ਕਿਸਾਨ ਮੋਰਚਾ  ਪੰਜਾਬ ਸਰਕਾਰ ਵੱਲੋਂ ਬੁਲਾਈ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ। ਮੀਟਿੰਗ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾ ਕੇ ਗ੍ਰਿਫਤਾਰ ਕਰਨ ਸੰਘਰਸ਼ਾਂ ਉੱਤੇ ਪੁਲਿਸ ਦੀ ਬੁਲਡੋਜ਼ਰ ਕਾਰਵਾਈ ਦਾ ਗੰਭੀਰ ਨੋਟਿਸ ਲਿਆ। ਮੀਟਿੰਗ ਨੇ ਮਹਿਸੂਸ ਕੀਤਾ ਕਿ ਸੂਬੇ ਵਿੱਚ ਪੁਲਿਸ ਰਾਜ ਲਾਗੂ ਕਰਨ ਦੀ ਕਵਾਇਦ ਚੱਲ ਰਹੀ ਹੈ। ਅਜਿਹੇ ਮਾਹੌਲ ਵਿੱਚ ਪੰਜਾਬ ਸਰਕਾਰ ਵੱਲੋਂ ਮੀਟਿੰਗ ਕਰਨ ਦਾ ਸੱਦਾ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ। ਮੀਟਿੰਗ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੱਲਬਾਤ ਲਈ ਪਹਿਲਾਂ ਸਾਜ਼ਗਾਰ ਮਾਹੌਲ ਉਸਾਰਿਆ ਜਾਵੇ। ਜਬਰ ਬੰਦ ਕੀਤਾ ਜਾਵੇ,ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੇ ਸੰਦ ਅਤੇ ਸਾਜ਼ੋ ਸਾਮਾਨ ਵਾਪਸ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚਾ ਪੰਜਾਬ ਸਰਕਾਰ ਵਲੋਂ ਸਾਜ਼ਗਾਰ ਮਾਹੌਲ ਉਸਰਨ ਮਗਰੋਂ  ਕਿਸਾਨੀ ਮੰਗਾਂ ਲਈ ਗੱਲਬਾਤ ਕਰਨ ਲਈ ਤਿਆਰ ਹੈ।

ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਸਾਨ ਲਹਿਰ ਵਿਰੁੱਧ ਕੀਤੇ ਜਾ ਰਹੇ ਜਬਰ ਦੇ ਵਿਰੁੱਧ 28 ਮਾਰਚ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਨਾਂ ਵਿਰੋਧ ਪ੍ਰਦਰਸ਼ਨਾਂ ਨੂੰ ਜਬਰ ਵਿਰੋਧੀ ਦਿਨ ਵਜੋਂ ਚਿੰਨਤ ਕਰਦਿਆਂ ਕਿਸਾਨ ਆਗੂਆਂ ਨੇ ਕਿਸਾਨ ਜੱਥੇਬੰਦੀਆਂ ਸਮੇਤ ਸੂਬੇ ਦੇ ਸਾਰੇ ਇਨਸਾਫਪਸੰਦ ਲੋਕਾਂ ਨੂੰ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਜਬਰ ਵਿਰੋਧੀ ਦਿਨ ਕਾਰਨ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਪ੍ਰੋਗਰਾਮ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਮੁਲਤਵੀ ਕਰ ਦਿੱਤਾ ਹੈ। ਮੀਟਿੰਗ ਵਿੱਚ ਪਟਿਆਲਾ ਵਿਖੇ ਪੁਲਿਸ ਵਲੋਂ ਫੌਜ ਦੇ ਕਰਨਲ ਰੈਂਕ ਦੇ ਅਧਿਕਾਰੀ ਅਤੇ ਉਸਦੇ ਪੁੱਤਰ ਦੀ ਕੀਤੀ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਮਹਿੰਦਰਾ ਕਾਲਜ ਪਟਿਆਲਾ ਦੇ ਵਿਚ ਕਿਸਾਨਾਂ ਉੱਤੇ ਜਬਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਦੀ ਐਂਟਰੀ ਬੈਨ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਉਪਰੋਕਤ ਘਟਨਾਵਾਂ ਦਰਸਾਉਂਦੀਆਂ ਹਨ ਕਿ ਪੰਜਾਬ ਸਰਕਾਰ ਸੂਬੇ ਵਿਚ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਜਿਹੇ ਰਾਹ ਪੈਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਬਰ ਦਾ ਰਾਹ ਬੰਦ ਨਾ ਕੀਤਾ ਤਾਂ ਇਸ ਵਿਰੁੱਧ ਵਿਆਪਕ ਲਹਿਰ ਖੜੀ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਕਦਮ ਚੁੱਕਣ ਤੋਂ ਪਿੱਛੇ ਨਹੀ ਹਟੇਗਾ।

Trending news

;