ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
Advertisement
Article Detail0/zeephh/zeephh2868703

ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

Kharar News: ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ‌ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣਾ ਪਵੇਗਾ।

ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

Kharar News: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ‌ਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ‌ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣਾ ਪਵੇਗਾ। ਉਹਨਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਹਰਜੀਤ ਸਿੰਘ ਪੰਨੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੇ ਤਨ, ਮਨ ਨਾਲ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਪੰਨੂ ਅਤੇ ਸਾਥੀਆਂ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਵੀ ਹਾਜ਼ਰ ਸਨ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਸਰਪੰਚ ਪਰਮਜੀਤ ਸਿੰਘ, ਭੁਪਿੰਦਰ ਸ਼ਰਮਾ ਸੰਚਾਲਕ ਅੰਬਿਕਾ ਦੇਵੀ ਗਊਸ਼ਾਲਾ ਖਰੜ, ਮਨਦੀਪ ਸਿੰਘ, ਸੰਦੀਪ ਸਿੰਘ ਪ੍ਰਧਾਨ ਸ਼ਿਵਾਲਿਕ ਵੈਲੀ, ਸਾਹਿਲ ਡੱਬ ਜਨਰਲ ਸਕੱਤਰ ਗਿਲਕੋ ਵੈਲੀ, ਗਗਨਦੀਪ ਸਿੰਘ ਇੰਚਾਰਜ ਵਾਰਡ ਨੰਬਰ 6, ਖਰੜ ਕਰਮਜੀਤ ਸੈਣੀ ਇੰਚਾਰਜ ਵਾਰਡ ਨੰਬਰ 19, ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ, ਰਾਜੇਸ਼ ਮਲਿਕ ਪ੍ਰਧਾਨ ਹਿੰਦੂ ਪ੍ਰੀਸ਼ਦ, ਅਮਿਤ ਸੇਠੀ ਜਵੈਲਰ ਐਸੋਸੀਏਸ਼ਨ ਖਰੜ, ਹਰਮੇਲ ਸਿੰਘ ਲਾਲੀ, ਹਰਜੀਤ ਸਿੰਘ, ਕੁਸ਼ ਸ਼ਰਮਾ, ਗੁਰਦੀਪ ਸਿੰਘ, ਜਸਦੀਪ ਸਿੰਘ, ਵਰਿੰਦਰ ਸਿੰਘ ਇੰਚਾਰਜ ਵਾਰਡ ਨੰਬਰ 24, ਸਤਵਿੰਦਰ ਪੁਰੀ ਸ਼ਿੰਗਾਰੀਵਾਲ, ਅਵਿਨਾਸ਼ ਬਿੱਲਾ ਪ੍ਰਧਾਨ ਵਪਾਰ ਮੰਡਲ ਖਰੜ, ਮਨਦੀਪ ਸਿੰਘ ਇੰਚਾਰਜ ਵਾਰਡ ਨੰਬਰ 16, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਭਗਵਾਨ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਲਖਵੀਰ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

TAGS

Trending news

;