Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ
Advertisement
Article Detail0/zeephh/zeephh2209388

Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ

Moga News: ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।

Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ

Moga News: ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ 'ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਹੈ। ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।

ਇਸ ਮੌਕੇ ਕਿਸਾਨਾਂ ਨੇ ਕਿਹਾ ਹੰਸ ਰਾਜ ਹੰਸ ਨੂੰ ਭਾਜਪਾ ਛੱਡ ਦੇਣੀ ਚਾਹੀਦੀ ਹੈ ਅਤੇ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਨੀ ਚਾਹੀਦੀ ਹੈ। ਅਸੀਂ ਉਨ੍ਹਾਂ ਦਾ ਸਾਥ ਦਵਾਂਗੇ। ਉਹਨਾਂ ਕਿਹਾ ਜੇਕਰ ਇਸ ਤਰਾਂ ਨਹੀਂ ਹੁੰਦਾ ਤਾਂ ਇਸ ਤੋਂ ਵੀ ਤਿੱਖਾ ਵਿਰੋਧ ਕਿਸਾਨਾਂ ਵਲੋਂ ਕੀਤਾ ਜਾਵੇਗਾ। ਅਤੇ ਆਉਣ ਵਾਲੇ ਦਿਨਾਂ ਵਿੱਚ ਹੰਸ ਰਾਜ ਹੰਸ ਹੋ ਤਿੱਖੇ ਵਿਰੋਧ ਦਾ ਸਹਾਮਣਾ ਕਰਨਾ ਪੈ ਸਕਦਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਬੀਜੇਪੀ ਨੇ ਕਿਸਾਨਾਂ ਦੇ ਵਿਰੋਧ ਵਿੱਚ ਤਿੰਨ ਕਾਨੂੰਨ ਲਿਆਂਦੇ ਸਨ, ਜਿਸ ਨੂੰ ਵਾਪਸ ਕਰਵਾਉਣ ਲਈ ਸਾਨੂੰ ਸੰਘਰਸ਼ ਕਰਨਾ ਪਿਆ। ਇਸ ਸੰਘਰਸ਼ ਵਿੱਚ 700 ਕਿਸਾਨ ਸ਼ਹੀਦ ਹੋ ਗਏ, ਬੀਜੇਪੀ ਸਰਕਾਰ ਨੇ ਸਾਡੇ ਮਸਲੇ ਹੱਲ ਨਹੀਂ ਕੀਤੇ। ਸੰਭੂ ਬਾਰਡਰ 'ਤੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ, ਗੋਲੀਆਂ ਚਲਾਈਆਂ ਗਈ, ਜਿਨ੍ਹਾਂ ਦਾ ਹਿਸਾਬ ਹੁਣ ਬੀਜੇਪੀ ਦੇ ਆਗੂ ਨੂੰ ਦੇਣਾ ਪਵੇਗਾ। ਬੀਜੇਪੀ ਦੇ ਆਗੂਆਂ ਦਾ ਪੰਜਾਬ ਵਿੱਚ ਲਗਾਤਾਰ ਵਿਰੋਧ ਇਸੇ ਤਰ੍ਹਾ ਜਾਰੀ ਰਹੇਗਾ। 

TAGS

Trending news

;