Justice Ranjit Singh: ਸੁਖਬੀਰ ਬਾਦਲ ਤੇ ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਖਿਲਾਫ਼ ਕੀਤੀ ਟਿੱਪਣੀ ਮਾਮਲੇ ਵਿੱਚ ਆਇਆ ਵੱਡਾ ਮੋੜ
Advertisement
Article Detail0/zeephh/zeephh2703055

Justice Ranjit Singh: ਸੁਖਬੀਰ ਬਾਦਲ ਤੇ ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਖਿਲਾਫ਼ ਕੀਤੀ ਟਿੱਪਣੀ ਮਾਮਲੇ ਵਿੱਚ ਆਇਆ ਵੱਡਾ ਮੋੜ

Justice Ranjit Singh: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਖਿਲਾਫ਼ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਵੱਡਾ ਮੋੜ ਆ ਗਿਆ ਹੈ। 

Justice Ranjit Singh: ਸੁਖਬੀਰ ਬਾਦਲ ਤੇ ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਖਿਲਾਫ਼ ਕੀਤੀ ਟਿੱਪਣੀ ਮਾਮਲੇ ਵਿੱਚ ਆਇਆ ਵੱਡਾ ਮੋੜ

Justice Ranjit Singh: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਖਿਲਾਫ਼ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਵੱਡਾ ਮੋੜ ਆ ਗਿਆ ਹੈ। ਦਰਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਬਿਆਨ ਵਾਪਸ ਲੈ ਲਏ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦੋਵਾਂ ਖਿਲਾਫ਼ ਪਟੀਸ਼ਨ ਉਤੇ ਸੁਣਵਾਈ ਬੰਦ ਕਰ ਦਿੱਤੀ ਹੈ।

ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੇ ਪੰਜਾਬ ਵਿੱਚ ਜੂਨ 2015 ਅਤੇ ਮਾਰਚ 2017 ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਕੀਤੀ ਸੀ। ਕਮਿਸ਼ਨ ਨੇ ਫਰੀਦਕੋਟ ਵਿੱਚ ਹੋਈ ਘਟਨਾ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਨਾਲ ਬੇਅਦਬੀ ਦੇ ਵਿਰੋਧ ਵਿੱਚ ਹੋ ਰਹੇ ਰੋਸ ਪ੍ਰਦਰਸ਼ਨ ਤੇ ਪੁਲਿਸ ਕਾਰਵਾਈ ਲਈ ਸੁਖਬੀਰ ਬਾਦਲ ਉਤੇ ਵੀ ਸਵਾਲ ਖੜ੍ਹੇ ਕੀਤੇ ਸਨ। ਸੁਖਬੀਰ ਬਾਦਲ ਨੇ 2018 ਵਿੱਚ ਪ੍ਰੈਸ ਕਾਨਫੜੰਸ ਕਰਕੇ ਜਸਟਿਸ ਰਣਜੀਤ ਸਿੰਘ ਦੀ ਵਿਦਿਅਕ ਯੋਗਤਾ ਉਤੇ ਸਵਾਲ ਖੜ੍ਹੇ ਕਰਦੇ ਹੋਏ ਉਨ੍ਹਾਂ ਉਤੇ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਦੇ ਦੋਸ਼ ਲਗਾਏ ਸਨ।

ਕਾਬਿਲੇਗੌਰ ਹੈ ਕਿ ਨਵੰਬਰ 2024 ਵਿੱਚ ਸੁਣਵਾਈ ਦੌਰਾਨ ਬੈਂਚ ਨੇ ਸੁਖਬੀਰ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਆਪਣੀ ਟਿੱਪਣੀ ਉਤੇ ਖੇਦ ਪ੍ਰਗਟ ਕਰਨ ਲਈ ਕਿਹਾ ਸੀ।
ਬੈਂਚ ਨੇ ਕਿਹਾ ਸੀ, “ਤੁਸੀਂ ਪੰਜਾਬ ਦੇ ਉਪ ਮੁੱਖ ਮੰਤਰੀ ਸੀ ਅਤੇ ਉਹ ਸਾਬਕਾ ਜੱਜ ਹਨ। ਤੁਸੀਂ ਦੋਵੇਂ ਜਨਤਕ ਜੀਵਨ ਵਿੱਚ ਉੱਚ ਅਹੁਦਿਆਂ ‘ਤੇ ਰਹੇ ਹੋ।” ਤੁਸੀਂ ਬਿਆਨਾਂ ਵੱਲ ਧਿਆਨ ਦਿਓ। ਇਹ ਚੰਗਾ ਨਹੀਂ ਲੱਗਦਾ। ਅੱਗੇ ਵਧਣ ਦਾ ਇੱਕੋ ਇੱਕ ਤਰੀਕਾ ਹੈ ਕਿ ਤੁਸੀਂ ਖੇਦ ਜ਼ਾਹਰ ਕਰੋ। 

ਇਹ ਵੀ ਪੜ੍ਹੋ : Punjab Cabinet Meeting: 3 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ; ਅਹਿਮ ਮੁੱਦਿਆਂ ਉਤੇ ਹੋਵੇਗੀ ਚਰਚਾ

ਅਦਾਲਤ ਸਾਹਮਣੇ ਆਪਣੀ ਪਟੀਸ਼ਨ ਵਿੱਚ ਜਸਟਿਸ ਸਿੰਘ ਨੇ ਕਈ ਘਟਨਾਵਾਂ ਦਾ ਹਵਾਲਾ ਦਿੱਤਾ ਸੀ ਜਿਸ ਵਿੱਚ ਉਸਨੇ ਦੇਖਿਆ ਸੀ ਕਿ ਬਾਦਲ ਅਤੇ ਮਜੀਠੀਆ ਉਸਦੇ ਅਤੇ ਕਮਿਸ਼ਨ ਵਿਰੁੱਧ "ਅਪਮਾਨਜਨਕ ਬਿਆਨ" ਦੇ ਰਹੇ ਸਨ।

ਇਹ ਵੀ ਪੜ੍ਹੋ : Colonel Assault Case: ਕਰਨਲ ਬਾਠ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਦੀ ਗ੍ਰਿਫ਼ਤਾਰੀ ਉਤੇ ਹਾਈ ਕੋਰਟ ਨੇ ਲਗਾਈ ਰੋਕ

 

TAGS

Trending news

;