Sukhdev Singh Dhindsa: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਨਮਿੱਤ ਪਾਠ ਦੇ ਭੋਗ ਸੰਗਰੂਰ ਦੇ ਨਾਨਕੀ ਆਨਾ ਸਾਹਿਬ ਗੁਰਦੁਆਰਾ ਵਿਖੇ ਪਾਏ ਗਏ।
Trending Photos
Sukhdev Singh Dhindsa: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਨਮਿੱਤ ਪਾਠ ਦੇ ਭੋਗ ਸੰਗਰੂਰ ਦੇ ਨਾਨਕੀ ਆਨਾ ਸਾਹਿਬ ਗੁਰਦੁਆਰਾ ਵਿਖੇ ਪਾਏ ਗਏ। ਇਥੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਪਿਆਰੇ ਲੀਡਰ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।
ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਭਾਜਪਾ ਆਗੂ ਤਰੁਣ ਚੁੱਘ ਦੇ ਜ਼ਰੀਏ ਸੁਖਦੇਵ ਸਿੰਘ ਢੀਡਸਾ ਹੋਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਇਲਾਵਾ ਦੇਸ਼ ਦੇ ਉਪ ਰਾਸ਼ਟਰਪਤੀ ਵੱਲੋਂ ਵੀ ਸੁਖਦੇਵ ਸਿੰਘ ਢੀਡਸਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਮਹੇਸ਼ ਇੰਦਰ ਸਿੰਘ ਗਰੇਵਾਲ ਡਾਕਟਰ ਦਲਜੀਤ ਸਿੰਘ ਚੀਮਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਕੇਂਦਰੀ ਮੰਤਰੀ ਹਰਦੀਪ ਪੁਰੀ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜੀਰਾ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਮਦਮੀ, ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾ, ਪੰਜ ਮੈਂਬਰੀ ਕਮੇਟੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਾਗੀ ਆਗੂ ਬੀਬੀ ਜਗੀਰ ਕੌਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਸਮੇਤ ਦਰਜਨਾਂ ਹੀ ਹੋਰ ਸੀਨੀਅਰ ਆਗੂਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਵੱਲੋਂ ਸੁਖਦੇਵ ਸਿੰਘ ਢੀਡਸਾ ਨੂੰ ਸ਼ਰਧਾਂਜਲੀ ਦਿੱਤੀ ਗਈ।
ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਬੇਹੱਦ ਭਾਵੁਕ ਹੋ ਗਏ। ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਪੁੱਤਰ ਲਈ ਇਸ ਤੋਂ ਕੋਈ ਕਠਿਨ ਘੜੀ ਨਹੀਂ ਹੋ ਸਕਦੀ। ਮੈਂ ਭਾਗਾਂ ਵਾਲਾ ਹੈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਨੂੰ ਸੁਖਦੇਵ ਸਿੰਘ ਢੀਂਡਸਾ ਵਰਗਾ ਪਿਓ ਮਿਲਿਆ।
ਅੱਜ ਜੋ ਵੀ ਕੁੱਝ ਮੈਂ ਹਾਂ, ਮੈਂ ਸਮਝਦਾ ਹਾਂ ਕਿ ਮੇਰੇ 'ਚ ਕੋਈ ਕਾਬਲੀਅਤ ਨਹੀਂ, ਸਿਰਫ ਇੱਕੋ ਕਾਬਲੀਅਤ ਹੈ ਕਿ ਮੈਂ ਸ. ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਹਾਂ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੋ ਉਨ੍ਹਾਂ ਨੇ ਸਾਡੇ ਪਰਿਵਾਰ ਵਾਸਤੇ ਕੀਤਾ ਹੈ, ਉਹ ਕਹਿਣਾ ਸੰਭਵ ਨਹੀਂ ਹੈ ਪਰ ਮੈਨੂੰ ਬਹੁਤ ਪਿਆਰ ਮਿਲਿਆ ਹੈ ਅਤੇ ਜ਼ਿੰਦਗੀ 'ਚ ਕਿਸੇ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਮਨ ਭਰਦਿਆਂ ਕਿਹਾ ਕਿ ਜਿੰਨਾ ਪਿਆਰ ਸਾਨੂੰ ਸਾਡੇ ਮਾਂ-ਪਿਓ ਤੋਂ ਮਿਲਿਆ ਹੈ, ਦੁਨੀਆ ਦੇ ਹਰ ਬੱਚੇ ਨੂੰ ਮਾਪਿਆਂ ਤੋਂ ਇੰਨਾ ਹੀ ਪਿਆਰ ਮਿਲੇ।