ਮਜੀਠਾ ਸ਼ਰਾਬ ਕਾਂਡ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਪੰਜਾਬ ਬੀਜੇਪੀ ਦਾ ਡੈਲੀਗੇਸ਼ਨ- ਸੁਨੀਲ ਜਾਖੜ
Advertisement
Article Detail0/zeephh/zeephh2756315

ਮਜੀਠਾ ਸ਼ਰਾਬ ਕਾਂਡ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਪੰਜਾਬ ਬੀਜੇਪੀ ਦਾ ਡੈਲੀਗੇਸ਼ਨ- ਸੁਨੀਲ ਜਾਖੜ

Majitha liquor scandal News: ਸੁਨੀਲ ਜਾਖੜ ਨੇ ਇਹ ਵੀ ਆਖਿਆ ਕਿ ਵਿਰੋਧੀ ਧਿਰ ਕਾਂਗਰਸ ਸਰਕਾਰ ਅੱਗੇ ਗੋਡੇ ਟੇਕ ਚੁੱਕੀ ਹੈ ਅਤੇ ਇਸਦੇ ਆਗੂ ਲੋਕ ਮੁੱਦੇ ਵਿਸਾਰ ਚੁੱਕੇ ਹਨ, ਪਰ ਭਾਰਤੀ ਜਨਤਾ ਪਾਰਟੀ ਅਜਿਹਾ ਨਹੀਂ ਕਰੇਗੀ ਅਤੇ ਲੋਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਵੇਗੀ। 

ਮਜੀਠਾ ਸ਼ਰਾਬ ਕਾਂਡ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਪੰਜਾਬ ਬੀਜੇਪੀ ਦਾ ਡੈਲੀਗੇਸ਼ਨ- ਸੁਨੀਲ ਜਾਖੜ

Majitha liquor scandal News: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਨੂੰ ਕੇ ਆਮ ਆਦਮੀ ਪਾਰਟੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਜਿਹੜੇ ਖੁਦ ਸ਼ਰਾਬ ਘੁਟਾਲੇ ਵਿੱਚ ਜੇਲ ਕੱਟ ਚੁੱਕੇ ਹਨ ਉਹੀ ਹੁਣ ਚੰਡੀਗੜ੍ਹ ਵਿੱਚ ਸਰਕਾਰੀ ਕੋਠੀਆ ਵਿੱਚ ਬੈਠ ਕੇ ਪੰਜਾਬ ਸਰਕਾਰ ਚਲਾ ਰਹੇ ਹਨ। ਅਜਿਹੇ ਲੋਕਾਂ ਤੋਂ ਚੰਗੇ ਦੀ ਕੀ ਆਸ ਕੀਤੀ ਜਾ ਸਕਦੀ ਹੈ।  ਉਹਨਾਂ ਨੇ ਕਿਹਾ ਕਿ ਭਾਜਪਾ ਇਸ ਮੁੱਦੇ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ  ਨੂੰ ਮਿਲ ਕੇ ਜਾਂਚ ਦੀ ਮੰਗ ਕਰੇਗੀ ਕਿ ਜਿਨਾਂ ਲੋਕਾਂ ਕੋਲ ਕੋਈ ਸੰਵਿਧਾਨਿਕ ਅਹੁਦਾ ਨਹੀਂ ਉਹ ਕਿਵੇਂ ਪੰਜਾਬ ਦੀਆਂ ਮੀਟਿੰਗਾਂ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਿਨਾਂ ਲੋਕਾਂ ਨੇ ਦਿੱਲੀ ਵਿੱਚ ਸ਼ਰਾਬ ਪਾਲਸੀ ਬਣਾਈ ਸੀ ਉਹਨਾਂ ਲੋਕਾਂ ਦੇ ਪ੍ਰਭਾਵ ਇਹ ਪੰਜਾਬ ਦੀ ਪੋਲਿਸੀ ਬਣੀ ਸੀ ਜਿਸ ਕਾਰਨ ਪੰਜਾਬ ਵਿੱਚ ਇਸ ਤਰ੍ਹਾਂ ਦੇ ਹਾਲਾਤ ਉਪਜ ਰਹੇ ਹਨ। ਉਹਨਾਂ ਆਖਿਆ ਕਿ ਇਸ ਪੱਖ ਤੋਂ ਵੀ ਇਹ ਨਿਰਪੱਖ ਜਾਂਚ ਦਾ ਵਿਸ਼ਾ ਹੈ।

ਸੁਨੀਲ ਜਾਖੜ ਨੇ ਇੱਥੋਂ ਜਾਰੀ ਬਿਆਨ ਵਿੱਚ ਮਜੀਠਾ ਵਿੱਚ ਵਾਪਰੇ ਸ਼ਰਾਬ ਕਾਂਡ ਦੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਂ ਖੁਦ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ। ਇਸ ਲਈ ਅਸਲ ਜਿੰਮੇਵਾਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਬਣਦੀ ਹੈ ਜਿਨਾਂ ਨੂੰ ਦਿੱਲੀ ਦੇ ਲੋਕਾਂ ਨੇ ਵਿਹਲੇ ਕਰ ਦਿੱਤਾ ਅਤੇ ਹੁਣ ਉਹ ਪੰਜਾਬ  ਆ ਬੈਠੇ ਹਨ।

ਉਹਨਾਂ ਕਿਹਾ ਕਿ ਜਿਹੜਾ ਸ਼ਰਾਬ ਮਾਫੀਆ ਦਿੱਲੀ ਵਿੱਚ ਫੈਲਿਆ ਸੀ ਹੁਣ ਉਹ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ ਅਤੇ ਗਰੀਬ ਲੋਕਾਂ ਦਾ ਖੂਨ ਚੁਸ਼ ਰਿਹਾ ਹੈ l

ਸੁਨੀਲ ਜਾਖੜ ਨੇ ਕਿਹਾ ਕਿ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲ ਰਹੀ ਹੈ ਤੇ ਇਹੀ ਕਾਰਨ ਹੈ ਕਿ ਲਗਾਤਾਰ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸੰਗਰੂਰ ਵਿੱਚ ਵਾਪਰੇ ਸ਼ਰਾਬ ਕਾਂਡ ਤੋਂ ਸਰਕਾਰ ਨੇ ਕੋਈ ਸਬਕ ਨਹੀਂ ਲਿਆ ਅਤੇ ਹੁਣ ਦੂਜੀ ਵਾਰ ਫਿਰ ਨਿਰਦੋਸ਼ ਲੋਕ ਮਾਰੇ ਗਏ ਹਨ ।

ਉਹਨਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਖੇਡਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੋਕ ਨਕਲੀ ਸ਼ਰਾਬ ਨਾਲ ਮਰ ਰਹੇ ਹਨ। ਉਹਨਾਂ ਸਵਾਲ ਉਠਾਇਆ ਕਿ ਸ਼ਰਾਬ ਵੇਚ ਕੇ ਰਾਜ ਦਾ ਮਾਲੀਆ ਵਧਾਉਣ ਵਾਲੀ ਸਰਕਾਰ ਨਸ਼ਿਆਂ ਦੀ ਰੋਕਥਾਮ ਕਿਵੇਂ ਕਰ ਸਕਦੀ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਆਖਿਆ ਕਿ ਦਿੱਲੀ ਗੁਆ ਲੈਣ ਤੋਂ ਬਾਅਦ ਆਪ ਲੀਡਰਸ਼ਿਪ ਹੁਣ ਪੰਜਾਬ ਦੀ ਆਰਥਿਕ ਲੁੱਟ ਕਰਨ ਲਈ ਇੱਥੇ ਪਹੁੰਚ ਗਈ ਹੈ। ਉਹਨਾਂ ਸਵਾਲ ਕੀਤਾ ਕਿ ਇਸ ਪਾਰਟੀ ਦੇ ਦਿੱਲੀ ਦੇ ਆਗੂ ਕਿਸ ਹੈਸੀਅਤ ਨਾਲ ਪੰਜਾਬ ਵਿੱਚ ਸਰਕਾਰੀ ਮੀਟਿੰਗਾਂ ਕਰ ਰਹੇ ਹਨ l ਉਹਨਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਨਾ ਕੇਵਲ ਸ਼ਰਾਬ ਕਾਂਡ ਦੀ ਨਿਰਪੱਖ ਜਾਂਚ ਦੀ ਮੰਗ ਰੱਖੇਗੀ ਸਗੋਂ ਦਿੱਲੀ ਦੇ ਇਹਨਾਂ ਆਗੂਆਂ ਦੀ ਭੂਮਿਕਾ ਦੀ ਜਾਂਚ ਦੀ ਵੀ ਮੰਗ ਕੀਤੀ ਜਾਵੇਗੀ।।

Trending news

;