Supreme Court: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ।
Trending Photos
Supreme Court: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। SGPC ਨੇ ਰਾਮ ਰਹੀਮ ਦੇ ਫਰਲੋ/ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ 'ਤੇ ਇਤਰਾਜ਼ ਜ਼ਾਹਿਰ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਇੱਕ ਵਿਅਕਤੀ ਖਿਲਾਫ਼ ਦਾਇਰ ਅਰਜ਼ੀ ਨੂੰ ਜਨਹਿੱਤ ਪਟੀਸ਼ਨ ਦੇ ਤੌਰ ਉਤੇ ਨਹੀਂ ਸੁਣਿਆ ਜਾ ਸਕਦਾ ਹੈ। ਐਸਜੀਪੀਸੀ ਦੀ ਪਟੀਸ਼ਨ ਸੁਣਵਾਈ ਦੇ ਲਾਈਕ ਨਹੀਂ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਅਰਜ਼ੀ ਇਹ ਕਹਿੰਦਿਆਂ ਰੱਦ ਕਰ ਦਿੱਤੀ ਸੀ ਕਿ ਹਰਿਆਣਾ ਸਰਕਾਰ ਨਿਯਮਾਂ ਅਨੁਸਾਰ ਰਾਮ ਰਹੀਮ ਦੀ ਰਿਹਾਈ ਬਾਰੇ ਫੈਸਲਾ ਲੈ ਸਕਦੀ ਹੈ।
ਕਾਬਿਲੇਗੌਰ ਹੈ ਕਿ ਦਿੱਲੀ ਚੋਣਾਂ ਤੋਂ ਥੋੜ੍ਹਾ ਸਮਾਂ ਪਹਿਲਾਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਪੈਰੋਲ (Gurmeet Ram Rahim Parole) ਮਿਲ ਗਈ ਸੀ। ਬੇਸ਼ੱਕ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਮਿਲ ਚੁੱਕੀ ਹੈ ਪਰ ਸਜ਼ਾ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਡੇਰੇ ਪਹੁੰਚਿਆ ਸੀ। ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਖੁਦ ਉਸ ਨੂੰ ਲੈ ਕੇ ਡੇਰਾ ਸਿਰਸਾ ਪਹੁੰਚੀ ਸੀ।
ਕਦੋਂ-ਕਦੋਂ ਮਿਲੀ ਪੈਰੋਲ ਜਾਂ ਫਰਲੋ
. ਰਾਮ ਰਹੀਮ ਅਤੇ ਗੁਰਮੀਤ ਸਿੰਘ ਨੂੰ 24 ਅਕਤੂਬਰ 2020 ਨੂੰ ਇੱਕ ਦਿਨ ਦੀ ਪੈਰੋਲ ਮਿਲੀ ਸੀ।
. ਪਹਿਲੀ ਵਾਰ, 7 ਫਰਵਰੀ 2021 ਨੂੰ 21 ਦਿਨਾਂ ਦੀ ਫਰਲੋ ਨੂੰ ਮਨਜ਼ੂਰੀ ਦਿੱਤੀ ਗਈ ਸੀ।
. ਇਸ ਤੋਂ ਬਾਅਦ ਉਹ 21 ਮਈ 2021 ਨੂੰ ਇਕ ਦਿਨ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ।
. 17 ਜੂਨ 2022 ਨੂੰ 30 ਦਿਨਾਂ ਲਈ ਪੈਰੋਲ ਮਿਲੀ।
. 88 ਦਿਨਾਂ ਬਾਅਦ 15 ਅਕਤੂਬਰ ਨੂੰ ਮੁੜ ਪੈਰੋਲ ਦਿੱਤੀ ਗਈ।
. 21 ਜਨਵਰੀ 2023 ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ।
. 20 ਜੁਲਾਈ ਨੂੰ ਉਸ ਨੂੰ ਫਿਰ 30 ਦਿਨਾਂ ਦੀ ਪੈਰੋਲ ਮਿਲੀ ਅਤੇ ਉਹ ਬਰਨਾਵਾ ਆਸ਼ਰਮ ਵਿਚ ਰਿਹਾ।
. 21 ਨਵੰਬਰ ਨੂੰ 21 ਦਿਨਾਂ ਦੀ ਫਰਲੋ 'ਤੇ ਪੰਜਵੀਂ ਵਾਰ ਬਾਹਰ ਆਇਆ।
. 19 ਜਨਵਰੀ 2024 ਨੂੰ 50 ਦਿਨਾਂ ਲਈ ਪੈਰੋਲ 'ਤੇ ਆਇਆ ਸੀ, 10 ਮਾਰਚ ਨੂੰ ਵਾਪਸ ਆਇਆ ਸੀ।
. 14 ਅਗਸਤ 2024 ਨੂੰ ਉਹ 10ਵੀਂ ਵਾਰ ਬਾਹਰ ਆਇਆ।
. 28 ਜਨਵਰੀ 2025 ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਸੀ।