Talwara News: ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਤਲਵਾੜਾ ਦੇ ਸਰਕਾਰੀ ਮਾਡਲ ਸਕੂਲ ਵਿਚ ਇੱਕ ਅਧਿਆਪਕ ਵੱਲੋਂ ਸਕੂਲ ਦੇ ਪ੍ਰਿੰਸੀਪਲ ਤੇ ਸਾਥੀ ਮਹਿਲਾ ਅਧਿਆਪਕਾ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
Trending Photos
Talwara News: ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਤਲਵਾੜਾ ਦੇ ਸਰਕਾਰੀ ਮਾਡਲ ਸਕੂਲ ਵਿਚ ਇੱਕ ਅਧਿਆਪਕ ਵੱਲੋਂ ਸਕੂਲ ਦੇ ਪ੍ਰਿੰਸੀਪਲ ਤੇ ਸਾਥੀ ਮਹਿਲਾ ਅਧਿਆਪਕਾ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵੀਡਿਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਲਾਕੇ ਵਿੱਚ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਰ ਕੋਈ ਸਕੂਲ ਵਿੱਚ ਇਸ ਤਰ੍ਹਾਂ ਦੀ ਹਰਕਤ ਦੀ ਨਿਖੇਧੀ ਕਰ ਰਿਹਾ ਹੈ।
ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦਫਤਰ ਵਿਚ ਹੋਈ ਇਸ ਥਪੜੋ-ਥਪੜੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪ੍ਰਿੰਸੀਪਲ ਨੇ ਇਸ ਮਾਮਲੇ 'ਤੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਝਗੜੇ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਸਕੂਲ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਵੀ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਜਦੋਂ ਸਕੂਲ ਦੇ ਪ੍ਰਿੰਸੀਪਲ ਨੂੰ ਇਸ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੈਮਰੇ ਦੇ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਇਸ ਮਾਮਲੇ ਦੀ ਸਬੰਧਤ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਪਰ ਕੋਈ ਵੀ ਕੈਮਰੇ ਦੇ ਸਾਹਮਣੇ ਬੋਲਣ ਨੂੰ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਸਕੂਲ ਗਿਆਨ ਦਾ ਮੰਦਰ ਹੈ ਅਤੇ ਜੇਕਰ ਅਧਿਆਪਕ ਖੁਦ ਸਕੂਲ ਦੇ ਅੰਦਰ ਇਸ ਤਰ੍ਹਾਂ ਦਾ ਵਿਵਹਾਰ ਕਰਦਾ ਹੈ ਤਾਂ ਬੱਚਿਆਂ ਨੂੰ ਗਲਤ ਸੁਨੇਹਾ ਜਾਵੇਗਾ।
ਇਹ ਵੀ ਪੜ੍ਹੋ : Colonel Bath Assault Case: ਹੁਣ ਸੀਬੀਆਈ ਕਰੇਗੀ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ; ਹਾਈ ਕੋਰਟ ਜਾਰੀ ਕੀਤੇ ਹੁਕਮ
ਡੀਈਓ ਲਲਿਤਾ ਅਰੋੜਾ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਜੋ ਵਾਇਰਲ ਵੀਡਿਓ ਦਾ ਮਾਮਲਾ ਹੈ ਕੱਲ੍ਹ ਹੀ ਮੇਰੇ ਧਿਆਨ ਵਿੱਚ ਆਇਆ ਹੈ ਅਤੇ ਅੱਜ ਹੀ ਇਸ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ ਜੋ ਕਿ ਸਕੂਲ ਦੇ ਵਿੱਚ ਜਾਂਚ ਪੜਤਾਲ ਕਰਨ ਦੇ ਲਈ ਪਹੁੰਚ ਚੁੱਕੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਉੱਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Jalandhar News: ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਫਾਰਚੂਨਰ ਸਮੇਤ ਗ੍ਰਿਫ਼ਤਾਰ; ਮੁਲਜ਼ਮ ਨੇ ਕਬੂਲਿਆ ਦੋਸ਼