Tarn Taran News: ਵਿਦੇਸ਼ੀ ਗੈਂਗਸਟਰ ਸੱਤਾ ਤੇ ਜੈਸਲ ਲਈ ਕੰਮ ਕਰਨ ਵਾਲੇ ਦੋ ਬਦਮਾਸ਼ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Advertisement
Article Detail0/zeephh/zeephh2721296

Tarn Taran News: ਵਿਦੇਸ਼ੀ ਗੈਂਗਸਟਰ ਸੱਤਾ ਤੇ ਜੈਸਲ ਲਈ ਕੰਮ ਕਰਨ ਵਾਲੇ ਦੋ ਬਦਮਾਸ਼ ਪੁਲਿਸ ਮੁਕਾਬਲੇ 'ਚ ਜ਼ਖ਼ਮੀ

Punjab News: ਤਰਨਤਾਰਨ ਵਿੱਚ ਵਿਦੇਸ਼ੀ ਗੈਂਗਸਟਰ ਸਤਨਾਮ ਸੱਤਾ ਅਤੇ ਜੈਸਲ ਦੇ ਦੋ ਗੁੰਡਿਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਵਿੱਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ।

Tarn Taran News: ਵਿਦੇਸ਼ੀ ਗੈਂਗਸਟਰ ਸੱਤਾ ਤੇ ਜੈਸਲ ਲਈ ਕੰਮ ਕਰਨ ਵਾਲੇ ਦੋ ਬਦਮਾਸ਼ ਪੁਲਿਸ ਮੁਕਾਬਲੇ 'ਚ ਜ਼ਖ਼ਮੀ

Tarn Taran Encounter: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ। ਉਨ੍ਹਾਂ ਦੀ ਪਛਾਣ ਮਹਿਕਪ੍ਰੀਤ ਸਿੰਘ ਅਤੇ ਯੁਵੀ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਵਿਦੇਸ਼ ਵਿੱਚ ਬੈਠ ਸਤਨਾਮ ਸੱਤਾ ਅਤੇ ਜੈਸਲ ਲਈ ਕੰਮ ਕਰਦੇ ਸਨ।

ਪੁਲਿਸ ਨੇ ਮੌਕੇ ਤੋਂ ਪਿਸਤੌਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ, ਇਹ ਅਪਰਾਧੀ ਫਿਰੌਤੀ ਵਸੂਲਣ ਵਾਲੇ ਗਿਰੋਹ ਲਈ ਕੰਮ ਕਰਦੇ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Trending news

;