Ludhiana Bypoll: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੁਨੀਲ ਜਾਖੜ ਨੂੰ ਦਿੱਤਾ ਠੋਕਵਾਂ ਜਵਾਬ
Advertisement
Article Detail0/zeephh/zeephh2800687

Ludhiana Bypoll: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੁਨੀਲ ਜਾਖੜ ਨੂੰ ਦਿੱਤਾ ਠੋਕਵਾਂ ਜਵਾਬ

Ludhiana Bypoll: ਲੁਧਿਆਣਾ ਦੇ ਹਲਕਾ ਪੱਛਮੀ ਦੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਿਆ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਪਾਰਟੀ ਉਤੇ ਲਗਾਤਾਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

Ludhiana Bypoll: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੁਨੀਲ ਜਾਖੜ ਨੂੰ ਦਿੱਤਾ ਠੋਕਵਾਂ ਜਵਾਬ

Ludhiana Bypoll: ਲੁਧਿਆਣਾ ਦੇ ਹਲਕਾ ਪੱਛਮੀ ਦੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਿਆ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਪਾਰਟੀ ਉਤੇ ਲਗਾਤਾਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਦੋਸ਼ ਲਗਾਇਆ ਗਿਆ ਸੀ ਜੋ ਲੈਂਡ ਪੋਲਿੰਗ ਸਕੀਮ ਤਹਿਤ ਕਿਸਾਨਾਂ ਦੀ ਜ਼ਮੀਨ ਲਈ ਜਾਣੀ ਹੈ ਉਹ ਪੰਜਾਬ ਨੂੰ ਬਰਬਾਦ ਕਰ ਦੇਵੇਗੀ।

ਉਨ੍ਹਾਂ ਦਾ ਦਾਅਵਾ ਸੀ ਕਿ ਇਹ ਸਕੀਮ ਬਿਲਕੁਲ ਗਲਤ ਹੈ ਜਿਸਦੇ ਚੱਲਦੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਭਾਰਤੀ ਜਨਤਾ ਪਾਰਟੀ ਅਤੇ ਸੁਨੀਲ ਜਾਖੜ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਜਿਹੜੀ ਇਹ ਲੈਂਡ ਪੁਲਿਸ ਸਕੀਮ ਬਣਾਈ ਹੈ ਇਹ ਦੁਨੀਆਂ ਦੀ ਸਭ ਤੋਂ ਵਧੀਆ ਸਕੀਮ ਹੈ। ਉਨ੍ਹਾਂ ਨੇ ਕਿਹਾ ਕਿ ਇਥੇ ਕਿਸਾਨਾਂ ਨੂੰ ਸਿੱਧੇ ਤੌਰ ਉਤੇ ਫਾਇਦਾ ਹੋਵੇਗਾ ਅਤੇ ਜੋ ਪਹਿਲਾ ਭੂ ਮਾਫੀਆ ਵੱਲੋਂ ਲੁੱਟ ਕੀਤੀ ਜਾਂਦੀ ਸੀ ਉਹ ਲੁੱਟ ਨਹੀਂ ਹੋਵੇਗੀ ਅਤੇ ਇਸ ਸਕੀਮ ਦੇ ਨਾਲ ਜਿੱਥੇ ਅਰਬਨਾਈਜੇਸ਼ਨ ਹੋਵੇਗੀ ਉਥੇ ਹੀ ਪੰਜਾਬ ਦੀ ਹੋਰ ਤਰੱਕੀ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੇ ਮਾਫੀਆ ਨਾਲ ਸਬੰਧ ਸਨ ਤੇ ਇਸ ਲਈ ਇਹ ਚੰਦ ਕੁ ਲੋਕਾਂ ਨੂੰ ਪੁਲਿੰਗ ਸਕੀਮ ਚੰਗੀ ਨਹੀਂ ਲੱਗਦੀ। ਇਸ ਮੌਕੇ ਉਨ੍ਹਾਂ ਨੇ ਬਲਵੰਤ ਸਿੰਘ ਰਾਮੂਵਾਲੀਆ ਉਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਬਲਵੰਤ ਸਿੰਘ ਰਾਮੂਵਾਲੀਆ ਸਭ ਤੋਂ ਵੱਡਾ ਮੋਮੋ ਠਗ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਤੋਂ ਪੁੱਛਿਆ ਗਿਆ ਕਿ ਬੀਜੇਪੀ ਨੇ ਦੋਸ਼ ਲਗਾਏ ਨੇ ਕੀ ਉਦਯੋਗ ਨੂੰ ਬਿਜਲੀ ਦੇ ਲੰਬੇ ਲੰਬੇ ਕੱਟ ਕੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਤੇ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ।

ਇਹ ਵੀ ਪੜ੍ਹੋ-SA Test Champion: ਡਬਲਯੂਟੀਸੀ ਦੇ ਫਾਈਨਲ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਦੱਖਣੀ ਅਫਰੀਕਾ ਬਣੀ ਵਿਸ਼ਵ ਟੈਸਟ ਚੈਂਪੀਅਨ

ਅਕਾਲੀ ਬੀਜੇਪੀ ਦੀ ਸਰਕਾਰ ਵੇਲੇ ਅੱਠ ਅੱਠ ਘੰਟੇ ਕੱਟ ਲੱਗਦੇ ਸੀ ਹੁਣ ਅਚਾਨਕ ਕੋਈ ਫਾਲਟ ਕਾਰਨ ਲਾਈਟ ਬੰਦ ਹੁੰਦੀ ਹੈ ਨਹੀਂ ਤਾਂ ਉਨ੍ਹਾਂ ਕੋਲ ਬਿਜਲੀ ਸਰਪਲਸ ਹੈ।

ਇਹ ਵੀ ਪੜ੍ਹੋ-Sultanpur Lodhi: 2 ਮਹੀਨੇ ਤੱਕ ਲੜਕੀ ਨੂੰ ਓਮਾਨ ਵਿੱਚ ਬਣਾ ਕੇ ਰੱਖਿਆ ਬੰਦੀ; ਰੌਂਗਟੇ ਖੜ੍ਹੇ ਕਰਨ ਵਾਲੀ ਹੱਡਬੀਤੀ ਦੱਸੀ

TAGS

Trending news

;