Ludhiana By election: ਲੁਧਿਆਣਾ ਦੇ ਹਲਕਾ ਪੱਛਮੀ ਵਿੱਚ ਜ਼ਿਮਨੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹਲਕਾ ਪੱਛਮੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ।
Trending Photos
Ludhiana By election: ਲੁਧਿਆਣਾ ਦੇ ਹਲਕਾ ਪੱਛਮੀ ਵਿੱਚ ਜ਼ਿਮਨੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਹਲਕਾ ਪੱਛਮੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਪੱਤਰਕਾਰਵਾਰਤਾ ਕਰਦੇ ਹੋਏ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜੋ ਵੀ ਰਹਿੰਦਾ ਹਨ ਉਨ੍ਹਾਂ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਪ੍ਰਚਾਰ ਲਈ ਬਿਨਾਂ ਕਾਰਨ ਲੱਗੇ ਸਾਰੇ ਬੋਰਡ ਉਤਾਰ ਦਿੱਤੇ ਜਾਣਗੇ।
ਕੋਈ ਵੀ ਵਿਅਕਤੀ 50 ਹਜ਼ਾਰ ਤੋਂ ਜਿਆਦਾ ਨਗਦੀ ਨਹੀਂ ਲਿਜਾ ਸਕਦਾ ਤੇ ਚੋਣਾਂ ਦੇ ਪ੍ਰਬੰਧ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਇਨਕਮ ਟੈਕਸ ਦੀ ਟੀਮ ਐਕਸਾਈਜ ਵਿਭਾਗ ਦੀ ਟੀਮ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਜੋ ਵੀ ਉਲੰਘਣਾ ਕਰੇਗਾ ਉਸਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੋ ਵੀ ਚੋਣ ਦੀ ਬਿਨਾਂ ਮਨਜ਼ੂਰੀ ਇਸ਼ਤਿਹਾਰਬਾਜ਼ੀ ਹੋਵੇ ਉਹ ਉਮੀਦਵਾਰ ਦੇ ਖਰਚੇ ਵਿੱਚ ਜੋੜੀ ਜਾਵੇਗੀ। ਅੱਜ ਨਾਮਜ਼ਦਗੀ ਭਰਨ ਦਾ ਪਹਿਲਾ ਦਿਨ ਹੈ।
ਲੁਧਿਆਣਾ ਪੱਛਮੀ ਸੀਟ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ, ਜਿਸ ਤੋਂ ਬਾਅਦ ਸ਼ਾਮ ਤੱਕ ਨਤੀਜਾ ਘੋਸ਼ਿਤ ਕਰ ਦਿੱਤਾ ਜਾਵੇਗਾ। ਚੋਣਾਂ ਦੇ ਐਲਾਨ ਦੇ ਨਾਲ ਹੀ ਵਿਧਾਨ ਸਭਾ ਹਲਕੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਉਮੀਦਵਾਰ 2 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਸੀਟ 'ਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਵਿਚਕਾਰ ਮੁਕਾਬਲਾ ਹੈ।
ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਿਬਿਨ ਸੀ ਨੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ 5 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਸੋਮਵਾਰ 26 ਮਈ ਤੋਂ 2 ਜੂਨ ਤੱਕ ਕਿਸੇ ਵੀ ਕੰਮ ਵਾਲੇ ਦਿਨ ਭਰੇ ਜਾ ਸਕਦੇ ਹਨ। ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ।