Mansa News: ਪਿੰਡ ਮੂਸਾ ਵਿੱਚ ਕਣਕ ਦੀ ਫਸਲ ਨੂੰ ਲੱਗੀ ਭਿਆਨਕ ਅੱਗ
Advertisement
Article Detail0/zeephh/zeephh2721683

Mansa News: ਪਿੰਡ ਮੂਸਾ ਵਿੱਚ ਕਣਕ ਦੀ ਫਸਲ ਨੂੰ ਲੱਗੀ ਭਿਆਨਕ ਅੱਗ

Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਕਣਕ ਦੀ ਫ਼ਸਲ ਅਤੇ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਇਆ। 

Mansa News: ਪਿੰਡ ਮੂਸਾ ਵਿੱਚ ਕਣਕ ਦੀ ਫਸਲ ਨੂੰ ਲੱਗੀ ਭਿਆਨਕ ਅੱਗ

Mansa News (ਕੁਲਦੀਪ ਧਾਲੀਵਾਲ) : ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਕਣਕ ਦੀ ਫ਼ਸਲ ਅਤੇ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਇਆ। ਇੱਕ ਏਕੜ ਕਣਕ ਦੀ ਫਸਲ ਅਤੇ ਸੱਤ ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ ਹੈ। ਭਾਰੀ ਮੁਸ਼ੱਕਤ ਤੋਂ ਬਾਅਦ ਪਿੰਡ ਵਾਸੀਆਂ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਮਿਲ ਕੇ ਫਾਇਰ ਬ੍ਰਿਗੇਡ ਦੀ ਮਦਦ ਦੇ ਨਾਲ ਅੱਗ ਉਤੇ ਕਾਬੂ ਪਾਇਆ ਗਿਆ।

ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿੰਡ ਵਿੱਚ ਖੇਤਾਂ ਵਿਚੋਂ ਅਚਾਨਕ ਅੱਗ ਲੱਗਣ ਦੇ ਕਾਰਨ ਇੱਕ ਏਕੜ ਕਣਕ ਦੀ ਫਸਲ ਅਤੇ ਸੱਤ ਏਕੜ ਦੇ ਕਰੀਬ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਕਿਸਾਨ ਨਾਜਮ ਸਿੰਘ ਨੇ ਦੱਸਿਆ ਕਿ ਅਚਾਨਕ ਖੇਤਾਂ ਦੇ ਵਿੱਚ ਅੱਗ ਲੱਗਣ ਕਾਰਨ ਜਿੱਥੇ ਉਨ੍ਹਾਂ ਦੀ ਕਣਕ ਦੀ ਇੱਕ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ ਨਾਲ ਹੀ ਤੂੜੀ ਬਣਾਉਣ ਲਈ ਰੱਖੇ ਸੱਤ ਏਕੜ ਕਣਕ ਦਾ ਨਾੜ ਵੀ ਸੜ ਕੇ ਸੁਆਹ ਹੋ ਗਿਆ।

ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗਿਆ ਕਿਉਂਕਿ ਪਿੰਡ ਵਿੱਚ ਜਦੋਂ ਗੁਰਦੁਆਰਾ ਸਾਹਿਬ ਵਿਖੇ ਅਨਾਊਂਸਮੈਂਟ ਕੀਤੀ ਗਈ ਤਾਂ ਉਹ ਭੱਜ ਕੇ ਖੇਤਾਂ ਵੱਲ ਆਏ ਤਾਂ ਜਿੱਥੇ ਪਿੰਡ ਵਾਸੀਆਂ ਨੇ ਅੱਗ ਬੁਝਾਉਣ ਵਿੱਚ ਉਨ੍ਹਾਂ ਦੀ ਵੱਡੀ ਮਦਦ ਕੀਤੀ ਉੱਥੇ ਹੀ ਫਾਇਰ ਬ੍ਰਿਗੇਡ ਨੇ ਵੀ ਮੌਕੇ ਉਤੇ ਪਹੁੰਚ ਕੇ ਅੱਗ ਬੁਝਾਉਣ ਦੇ ਵਿੱਚ ਮਦਦ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਠੇਕੇ ਉਤੇ ਜ਼ਮੀਨ ਲੈ ਕੇ ਕਣਕ ਦੀ ਬਿਜਾਈ ਕੀਤੀ ਗਈ ਸੀ ਪਰ ਅਚਾਨਕ ਅੱਗ ਲੱਗਣ ਕਾਰਨ ਉਨ੍ਹਾਂ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਵੀ ਮੰਗ ਕੀਤੀ। ਫਾਇਰ ਬ੍ਰਿਗੇਡ ਦੇ ਕਰਮਚਾਰੀ ਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਆਪਣੀਆਂ ਗੱਡੀਆਂ ਨੂੰ ਲੈ ਕੇ ਖੇਤਾਂ ਵਿੱਚ ਪਹੁੰਚ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਨਾਜਮ ਸਿੰਘ ਦੀ ਇੱਕ ਏਕੜ ਕਣਕ ਦੀ ਫਸਲ ਅਤੇ ਸੱਤ ਏਕੜ ਦੇ ਕਰੀਬ ਕੜਕ ਦਾ ਨਾਲ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਨੇ ਕਿਹਾ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਪਿੰਡ ਵਾਸੀਆਂ ਦੀ ਮਦਦ ਦੇ ਨਾਲ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ।

TAGS

Trending news

;