Batala Accident: ਬਟਾਲਾ ਦੇ ਨੇੜਲੇ ਪਿੰਡ ਸੇਖਵਾਂ ਨਜ਼ਦੀਕ ਪਰਾਲੀ ਦੀਆਂ ਗੱਠਾਂ ਢੋਣ ਵਾਲੀ ਟਰਾਲੀ ਦੇ ਨਾਲ ਦੋ ਕਾਰਾਂ ਵੱਜਣ ਨਾਲ ਪਲਟ ਗਈਆਂ।
Trending Photos
Batala Accident: ਬਟਾਲਾ ਦੇ ਨੇੜਲੇ ਪਿੰਡ ਸੇਖਵਾਂ ਟਰਾਲੀ ਨਾਲ ਦੋ ਕਾਰਾਂ ਵੱਜਣ ਨਾਲ ਪਲਟ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ। ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ ਜਦਕਿ ਇਸ ਹਾਦਸੇ ਵਿੱਚ ਛੇ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਮਰਨ ਵਾਲੇ ਵਿਅਕਤੀਆਂ ਵਿੱਚ ਦੋ ਸਾਂਢੂ ਹਨ।
ਇਹ ਵੀ ਪੜ੍ਹੋ : Arvind Kejriwal: ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਤਾਇਨਾਤ; ਸੁਰੱਖਿਆ ਸਮੀਖਿਆ ਮਗਰੋਂ ਲਿਆ ਫੈਸਲਾ
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪਰਾਲੀ ਦੀਆਂ ਗੱਠਾਂ ਢੋਣ ਵਾਲੀ ਟਰਾਲੀ 'ਚ ਦੋ ਕਾਰਾਂ ਦੀ ਹੋਈ ਟੱਕਰ ਕਾਰਨ ਵਾਪਰਿਆ। ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੋਈ ਮੌਤ ਹੋ ਗਈ ਜਦਕਿ 6 ਲੋਕ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਵਿਚ ਦੋ ਸਕੇ ਸਾਂਢੂ ਵੀ ਸ਼ਾਮਲ ਹਨ। ਨੇੜਲੇ ਲੋਕਾਂ ਦੇ ਦੱਸਣ ਮੁਤਾਬਕ ਟੱਕਰ ਤੋਂ ਬਾਅਦ ਜ਼ੋਰਦਾਰ ਆਵਾਜ਼ ਆਈ।
ਹਾਦਸਾ ਇੰਨਾ ਭਿਆਨਕ ਸੀ ਕਾਰਾਂ ਬੁਰੀ ਤਰਾਂ ਨਾਲ ਨੁਕਸਾਨੀਆਂ ਗਈਆਂ ਹਨ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਹਾਦਸੇ ਦਾ ਸ਼ਿਕਾਰ ਹੋਇਆ ਮ੍ਰਿਤਕ ਸੁਰਜੀਤ ਸਿੰਘ ਅਮਰੀਕਾ ਦਾ ਰਹਿਣ ਵਾਲਾ ਸੀ ਅਤੇ 17 ਸਾਲ ਬਾਅਦ ਆਪਣੇ ਘਰ ਵਾਪਸ ਪਰਤਿਆ ਸੀ। ਸੁਰਜੀਤ ਸਿੰਘ ਨੇ ਅੱਜ ਅਮਰੀਕਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ, ਜਿਸ ਵਿਚ ਉਸ ਦੀ ਮੌਤ ਹੋ ਗਈ।
ਇੱਕ ਹੋਰ ਘਟਨਾ ਵਿੱਚ ਫਾਜ਼ਿਲਕਾ ਦੇ ਵਣ ਬਾਜ਼ਾਰ 'ਚ ਵਾਪਰੇ ਸੜਕ ਹਾਦਸੇ 'ਚ ਕਾਰ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਜ਼ਖਮੀ ਹੋ ਗਿਆ। ਇਸ ਦੌਰਾਨ ਸਾਈਕਲ ਸਵਾਰ ਦੀ ਲੱਤ 'ਤੇ ਗੰਭੀਰ ਸੱਟ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਕਾਰ ਚਾਲਕ ਉਥੋਂ ਫਰਾਰ ਹੋ ਗਿਆ। ਜ਼ਖਮੀ ਸਾਈਕਲ ਸਵਾਰ ਕੁੱਤਿਆਂ ਲਈ ਲੱਡੂ ਖਰੀਦਣ ਲਈ ਬਾਜ਼ਾਰ ਜਾ ਰਿਹਾ ਸੀ। ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ ਅਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਿਆ ਪਰ ਉਹ ਉਸ ਨੂੰ ਹਸਪਤਾਲ ਦੇ ਬਾਹਰ ਛੱਡ ਕੇ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : Indian Student Murder: ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਹੱਤਿਆ; ਸਟੋਰ ਵਿੱਚ ਕਰਦਾ ਸੀ ਪਾਰਟ ਟਾਈਮ ਨੌਕਰੀ