Independence Day 2025: ਕੇਂਦਰ ਸਰਕਾਰ ਨੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਬਹਾਦਰੀ ਪੁਰਸਕਾਰਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।
Trending Photos
Independence Day 2025: ਕੇਂਦਰ ਸਰਕਾਰ ਨੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਬਹਾਦਰੀ ਪੁਰਸਕਾਰਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਸਨਮਾਨਿਤ ਅਧਿਕਾਰੀਆਂ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀ) ਪੰਜਾਬ ਮੁਹੰਮਦ ਫਯਾਜ਼ ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਇਹ ਸਨਮਾਨ ਉਨ੍ਹਾਂ ਦੀ ਡਿਊਟੀ ਪ੍ਰਤੀ ਸਮਰਪਣ, ਬਹਾਦਰੀ ਅਤੇ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Bus Employee Strike: ਪੰਜਾਬ ਵਿੱਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਮੁਕੰਮਲ ਚੱਕਾ ਜਾਮ; ਲੋਕ ਪਰੇਸ਼ਾਨ
ਇਸੇ ਤਰ੍ਹਾਂ ਪੰਜਾਬ ਦੇ 14 ਪੁਲਿਸ ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੁਰਦਿਆਲ ਸਿੰਘ (ਇੰਸਪੈਕਟਰ ਜਨਰਲ), ਗੁਰਪ੍ਰੀਤ ਸਿੰਘ (ਡੀਐਸਪੀ), ਜਗਦੀਪ ਸਿੰਘ, ਤੇਜਿੰਦਰਪਾਲ ਸਿੰਘ, ਦੀਪਕ ਕੁਮਾਰ, ਸਤਿੰਦਰ ਕੁਮਾਰ (ਇੰਸਪੈਕਟਰ), ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ, ਅਨਿਲ ਕੁਮਾਰ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਕ੍ਰਿਸ਼ਨ ਕੁਮਾਰ (ਸਬ-ਇੰਸਪੈਕਟਰ), ਅਤੇ ਜਸਵਿੰਦਰਜੀਤ ਸਿੰਘ, ਕੁਲਦੀਪ ਸਿੰਘ (ਸਹਾਇਕ ਸਬ-ਇੰਸਪੈਕਟਰ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ, ਪੰਜਾਬ ਦੇ 16 ਅਧਿਕਾਰੀ ਅਤੇ ਕਰਮਚਾਰੀ, ਚੰਡੀਗੜ੍ਹ ਦੇ 3 ਅਤੇ ਹਿਮਾਚਲ ਦੇ 2 ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ; ਪ੍ਰਧਾਨ ਮੰਤਰੀ ਸੜਕ ਯੋਜਨਾ' ਦੇ 800 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ