Giani Harpreet Singh: ਕੱਲ੍ਹ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੇ ਅਹੁਦੇ ਲਈ ਨਾਮ ਪੇਸ਼ਕਸ਼ ਕੀਤਾ ਜਾਵੇਗਾ।
Trending Photos
Giani Harpreet Singh: ਕੱਲ੍ਹ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੇ ਅਹੁਦੇ ਲਈ ਨਾਮ ਪੇਸ਼ਕਸ਼ ਕੀਤਾ ਜਾਵੇਗਾ। ਤਿੰਨ ਚੇਹਰਿਆਂ ਵਿਚੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਉਪਰ ਸੀਨੀਅਰ ਲੀਡਰਸ਼ਿਪ ਦੀ ਸਹਿਮਤੀ ਬਣੀ ਹੈ। ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਸੁਰਜੀਤ ਸਿੰਘ ਰੱਖੜਾ, ਬੀਬੀ ਸਤਵੰਤ ਕੌਰ ਤੇ ਗਿਆਨੀ ਹਰਪ੍ਰੀਤ ਸਿੰਘ ਸਨ ਪਰ ਸੀਨੀਅਰ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਉਤੇ ਸਹਿਮਤੀ ਬਣ ਗਈ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਹੀ ਸਰਬਸੰਮਤੀ ਨਾਲ ਕੱਲ੍ਹ ਨੂੰ ਪ੍ਰਧਾਨ ਚੁਣੇ ਜਾਣਗੇ।
ਹਾਲਾਂਕਿ, ਦੋ ਦਿਨ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਥਾਂ ਬੀਬੀ ਸਤਵੰਤ ਕੌਰ ਨੂੰ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ’ਤੇ ਪ੍ਰਧਾਨਗੀ ਲੈਣ ਤੋਂ ਪਿੱਛੇ ਹਟਣ ਦੀ ਗੱਲ ਕਹੀ ਸੀ। ਪਾਰਟੀ ਦੇ ਪ੍ਰਧਾਨ ਅਹੁਦੇ ਲਈ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਵੀ ਕਤਾਰ ਵਿਚ ਹਨ। ਗਿਆਨੀ ਹਰਪ੍ਰੀਤ ਨੇ ਆਖਿਆ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਦੌੜ ਵਿਚ ਸ਼ਾਮਲ ਨਹੀਂ ਹੋਣਾ ਚਾਹੁੰਦੇ ਕਿਉਂਕਿ ਅਮਰੀਕ ਸਿੰਘ ਦੀ ਪੁੱਤਰੀ ਸਤਵੰਤ ਕੌਰ ਵੀ ਦੌੜ ਵਿਚ ਹੈ। ਉਹ ਉਨ੍ਹਾਂ ਦਾ ਆਦਰ ਕਰਦੇ ਹਨ, ਇਸ ਲਈ ਉਹ ਪਿੱਛੇ ਹਟ ਰਹੇ ਹਨ।
ਇਹ ਵੀ ਪੜ੍ਹੋ : MLA ਅਨਮੋਲ ਗਗਨ ਮਾਨ ਨੂੰ ਵਿਧਾਨ ਸਭਾ ਕਮੇਟੀ ਤੋਂ ਹਟਾਇਆ, ਨੀਨਾ ਮਿੱਤਲ ਨੂੰ ਪ੍ਰਸ਼ਨ ਅਤੇ ਸੰਦਰਭ ਕਮੇਟੀ ਵਿੱਚ ਸ਼ਾਮਲ ਕੀਤਾ
ਪੰਜ ਮੈਂਬਰੀ ਕਮੇਟੀ ਨਾਲ ਮੀਟਿੰਗ
ਮੀਟਿੰਗ ਤੋਂ ਬਾਅਦ ਸੀਨੀਅਰ ਆਗੂਆਂ ਨੇ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਨਵੀਂ ਪਾਰਟੀ ਦੇ ਗਠਨ ਤੋਂ ਬਾਅਦ ਪੰਥਕ ਤਾਲਮੇਲ ਕਮੇਟੀ ਬਣਾਉਣ 'ਤੇ ਵੀ ਚਰਚਾ ਹੋਈ, ਤਾਂ ਜੋ ਸਮਾਨ ਸੋਚ ਵਾਲੀਆਂ ਪਾਰਟੀਆਂ ਨਾਲ ਗੱਠਜੋੜ ਦਾ ਰਾਹ ਖੋਲ੍ਹਿਆ ਜਾ ਸਕੇ।
ਜੇਕਰ ਕੱਲ੍ਹ ਦੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਮਿਲ ਜਾਂਦੀ ਹੈ, ਤਾਂ ਉਹ ਅਧਿਕਾਰਤ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦੇ ਮੁਖੀ ਬਣ ਜਾਣਗੇ। ਇਹ ਫੈਸਲਾ ਪਾਰਟੀ ਦੀ ਭਵਿੱਖ ਦੀ ਰਣਨੀਤੀ ਅਤੇ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ।
ਇਹ ਵੀ ਪੜ੍ਹੋ : Vigilance Bureau: ਬਾਬਾ ਫਰੀਦ ਯੂਨੀਵਰਸਿਟੀ ਮੁੜ ਪੁੱਜੀ ਵਿਜੀਲੈਂਸ ਦੀ ਟੀਮ; ਕਰੀਬ ਪੰਜ ਘੰਟੇ ਚੱਲੀ ਜਾਂਚ