Mansa News: ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਸਮਾਗਮ ਉਤੇ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਜਾਣ ਤੋਂ ਪਹਿਲਾਂ ਹੀ ਘਰਾਂ ਦੇ ਵਿੱਚ ਨਜ਼ਬੰਦ ਕਰ ਲਿਆ ਗਿਆ ਹੈ।
Trending Photos
Mansa News: ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦੇ ਸਮਾਗਮ ਉਤੇ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਜਾਣ ਤੋਂ ਪਹਿਲਾਂ ਹੀ ਘਰਾਂ ਦੇ ਵਿੱਚ ਨਜ਼ਬੰਦ ਕਰ ਲਿਆ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਵੀ ਘਰ ਦੇ ਵਿੱਚ ਡਿਟੇਨ ਕੀਤਾ ਗਿਆ ਹੈ। ਸਿਪੀ ਸ਼ਰਮਾ ਨੇ ਦੱਸਿਆ ਕਿ ਉਹ ਅੱਜ ਸੁਨਾਮ ਵਿੱਚ ਰੱਖੇ ਗਏ ਸਮਾਗਮ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਸਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਹੁੰਚਣਾ ਸੀ।
ਉਨ੍ਹਾਂ ਨੇ ਦੱਸਿਆ ਕਿ ਉਹ ਅਰਵਿੰਦ ਕੇਜਰੀਵਾਲ ਲਈ ਰੱਖੜੀ ਲੈ ਕੇ ਜਾਣਾ ਚਾਹੁੰਦੀ ਸੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਆਪਣੀ ਮੂੰਹ ਬੋਲੀ ਭੈਣ ਬਣਾਇਆ ਹੋਇਆ ਹੈ ਪਰ ਉਹ ਪਿਛਲੇ ਲੰਬੇ ਸਮੇਂ ਤੋਂ 646 ਪੀਟੀਆਈ ਅਧਿਆਪਕਾਂ ਦੀ ਭਰਤੀ ਨਾ ਹੋਣ ਨੂੰ ਲੈ ਕੇ ਵੀ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਸੀ ਪਰ ਉਸ ਤੋਂ ਪਹਿਲਾਂ ਹੀ ਘਰਾਂ ਵਿੱਚ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 50-60 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅੱਜ ਤੱਕ ਉਨ੍ਹਾਂ ਮੀਟਿੰਗਾਂ ਵਿੱਚ ਕੋਈ ਵੀ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਅੱਜ ਵੀ ਪੀਟੀਆਈ ਅਧਿਆਪਕ ਆਪਣੀ ਭਰਤੀ ਨੂੰ ਲੈ ਕੇ ਸਰਕਾਰ ਦੇ ਅੱਗੇ ਅਪੀਲ ਕਰ ਰਹੇ ਹਨ ਪਰ ਸਰਕਾਰ ਵੱਲੋਂ ਪੀਟੀਆਈ ਅਧਿਆਪਕਾਂ ਦੇ ਮਸਲੇ ਨੂੰ ਹੱਲ ਨਹੀਂ ਕੀਤਾ ਜਾ ਰਿਹਾ।
ਇਸ ਦੌਰਾਨ ਸਿੱਪੀ ਸ਼ਰਮਾ ਨੇ ਸੋਸ਼ਲ ਮੀਡੀਆ ਦੇ ਜਰੀਏ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੰਜਾਬ ਵਿੱਚ ਆ ਕੇ ਝੂਠੀਆਂ ਗਰੰਟੀਆਂ ਦੇ ਰਹੇ ਸਨ ਸਿੱਪੀ ਸ਼ਰਮਾ ਤੂੰ ਸਾਡੀ ਭੈਣ ਬਣ ਅਸੀਂ ਸਾਰਿਆਂ ਨਾਲੋਂ ਪਹਿਲਾਂ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਦੀ ਮੈਰਿਟ ਲਿਸਟ ਜਾਰੀ ਕਰਾਂਗੇ ਅਤੇ ਜਦੋਂ ਹੁਣ ਇਹਨਾਂ ਦੀ ਸਰਕਾਰ ਬਣ ਗਈ ਤਾਂ ਹੁਣ ਇਹਨਾਂ ਨੂੰ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਤੋਂ ਇੰਨਾ ਕੁ ਡਰ ਲੱਗਣ ਲੱਗ ਗਿਆ ਹੈ ਕਿ ਕਿੱਧਰੇ ਇਹ ਸਾਡੀ 31 ਜੁਲਾਈ ਨੂੰ ਹੋਣ ਵਾਲੀ ਸ਼ਹੀਦਾਂ ਦੇ ਨਾਂ ’ਤੇ ਨੋਟੰਕੀਬਾਜ਼ੀ ਦਾ ਪਰਦਾਫਾਸ਼ ਨਾ ਕਰ ਦੇਣ।
ਇਹ ਵੀ ਪੜ੍ਹੋ: ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ BBMB ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ- ਚੀਮਾ