Constable Amandeep Kaur: 17 ਗ੍ਰਾਮ ਹੈਰੋਇਨ ਸਮੇਤ ਫੜੀ ਗਈ ਬਰਖਾਸਤ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ।
Trending Photos
Dismissed Constable Amandeep Kaur: 17 ਗ੍ਰਾਮ ਹੈਰੋਇਨ ਸਮੇਤ ਫੜੀ ਗਈ ਬਰਖਾਸਤ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਹੁਣ ਵਿਜੀਲੈਂਸ ਬਿਊਰੋ ਪੰਜਾਬ ਨੇ ਅਮਨਦੀਪ ਕੌਰ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵਿਭਾਗ ਬਾਰੀਕ ਨਾਲ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਲਗਜ਼ਰੀ ਜੀਵਨ ਸ਼ੈਲੀ ਚਰਚਾ ਵਿੱਚ ਸੀ
ਅਮਨਦੀਪ ਕੌਰ ਨੂੰ ਹਾਲ ਹੀ ਵਿੱਚ ਨਸ਼ਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਉਹ ਆਪਣੀ ਆਲੀਸ਼ਾਨ ਜੀਵਨ ਸ਼ੈਲੀ, ਰੋਲੈਕਸ ਘੜੀ, ਥਾਰ ਐਸਯੂਵੀ ਅਤੇ ਮਹਿੰਗੇ ਘਰ ਲਈ ਸੋਸ਼ਲ ਮੀਡੀਆ ਅਤੇ ਮੀਡੀਆ 'ਤੇ ਲਗਾਤਾਰ ਸੁਰਖੀਆਂ ਵਿੱਚ ਰਹਿੰਦੀ ਹੈ।
ਇੱਕ ਹਾਲੀਆ ਇੰਟਰਵਿਊ ਵਿੱਚ, ਅਮਨਦੀਪ ਨੇ ਦਾਅਵਾ ਕੀਤਾ ਸੀ ਕਿ ਉਸਨੂੰ ਝੂਠੇ ਫਸਾਇਆ ਗਿਆ ਹੈ ਅਤੇ ਉਹ ਬੇਕਸੂਰ ਹੈ ਪਰ ਵਿਜੀਲੈਂਸ ਵਿਭਾਗ ਨੂੰ ਉਸਦੇ ਖਿਲਾਫ ਕਈ ਸ਼ੱਕੀ ਵਿੱਤੀ ਲੈਣ-ਦੇਣ ਅਤੇ ਬੇਹਿਸਾਬ ਜਾਇਦਾਦਾਂ ਬਾਰੇ ਜਾਣਕਾਰੀ ਮਿਲੀ ਸੀ। ਵਿਜੀਲੈਂਸ ਦੇ ਉੱਚ ਅਧਿਕਾਰੀਆਂ ਵੱਲੋਂ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਸ ਕੇਸ ਦੇ ਵਿੱਚ ਉਸਦੇ ਦੋਸਤ ਬਲਵਿੰਦਰ ਸੋਨੂ ਨੂੰ ਵੀ ਕੁਝ ਦਿਨਾਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਉਸਨੇ ਕੁਝ ਸਮਾਂ ਪਹਿਲਾਂ ਜ਼ਮਾਨਤ ’ਤੇ ਰਿਹਾਅ ਹੋਣ ਬਾਅਦ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ ਅਤੇ ਮੀਡੀਆ ਦੇ ਸਾਹਮਣੇ ਆਈ ਕਾਂਸਟੇਬਲ ਨੇ ਕਿਹਾ ਕਿ ਸੀ ਕਿ ਉਸਨੂੰ ਇਕ ਸਾਜ਼ਿਸ਼ ਤਹਿਤ ਕੇਸ ਵਿਚ ਫਸਾਇਆ ਗਿਆ ਹੈ।
ਆਮਦਨ ਨਾਲੋਂ ਖਰਚੇ ਵੱਧ
ਵਿਜੀਲੈਂਸ ਰਿਕਾਰਡ ਅਨੁਸਾਰ, ਕੁਝ ਸਾਲਾਂ ਵਿੱਚ ਉਸਦੀ ਆਮਦਨ 1.08 ਕਰੋੜ ਰੁਪਏ ਹੋਣ ਦਾ ਅਨੁਮਾਨ ਸੀ। ਪਰ ਜਦੋਂ ਵਿਜੀਲੈਂਸ ਨੇ ਹਿਸਾਬ ਲਗਾਉਣਾ ਸ਼ੁਰੂ ਕੀਤਾ ਤਾਂ ਖਰਚਾ 1.39 ਕਰੋੜ ਰੁਪਏ ਨਿਕਲਿਆ। ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਕੌਰ ਨੂੰ ਅੱਜ ਆਮ ਪੁੱਛਗਿੱਛ ਦੇ ਬਹਾਨੇ ਬੁਲਾਇਆ ਗਿਆ ਸੀ। ਪਰ ਜਦੋਂ ਉਹ ਪਹੁੰਚੀ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਉਸਨੂੰ ਅੱਜ ਦੇਰ ਸ਼ਾਮ ਜਾਂ ਕੱਲ੍ਹ ਸਵੇਰੇ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ ਅਤੇ ਉਸਦਾ ਰਿਮਾਂਡ ਪ੍ਰਾਪਤ ਕਰ ਸਕਦੀ ਹੈ।
ਵਿਜੀਲੈਂਸ ਜਾਂਚ ਕਰਨਾ ਚਾਹੁੰਦੀ
ਵਿਜੀਲੈਂਸ ਨੂੰ ਅਮਨਦੀਪ ਤੋਂ ਆਮਦਨ ਦਾ ਰਿਕਾਰਡ ਪ੍ਰਾਪਤ ਕਰਨਾ ਪਵੇਗਾ। ਵਿਜੀਲੈਂਸ ਜਾਣਨਾ ਚਾਹੁੰਦੀ ਹੈ ਕਿ ਇੱਕ ਕਾਂਸਟੇਬਲ ਲਈ ਇੰਨੀ ਵੱਡੀ ਕਮਾਈ ਕਿਵੇਂ ਸੰਭਵ ਹੋਈ। ਜਾਂਚ ਵਿੱਚ ਅਮਨਦੀਪ ਕੌਰ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਕਥਿਤ ਸਬੰਧਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।