Yudh Nashian Virudh: ‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, 337 ਛਾਪੇਮਾਰੀਆਂ ਤੋਂ ਬਾਅਦ 54 ਨਸ਼ਾ ਤਸਕਰ ਗ੍ਰਿਫ਼ਤਾਰ
Advertisement
Article Detail0/zeephh/zeephh2708366

Yudh Nashian Virudh: ‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, 337 ਛਾਪੇਮਾਰੀਆਂ ਤੋਂ ਬਾਅਦ 54 ਨਸ਼ਾ ਤਸਕਰ ਗ੍ਰਿਫ਼ਤਾਰ

Yudh Nashian Virudh:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 37ਵੇਂ ਦਿਨ, ਪੰਜਾਬ ਪੁਲਿਸ ਨੇ 337 ਥਾਵਾਂ ’ਤੇ ਛਾਪੇਮਾਰੀ ਕੀਤੀ।

Yudh Nashian Virudh: ‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, 337 ਛਾਪੇਮਾਰੀਆਂ ਤੋਂ ਬਾਅਦ 54 ਨਸ਼ਾ ਤਸਕਰ ਗ੍ਰਿਫ਼ਤਾਰ

Yudh Nashian Virudh(ਰੋਹਿਤ ਬਾਂਸਲ ਪੱਕਾ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 37ਵੇਂ ਦਿਨ, ਪੰਜਾਬ ਪੁਲਿਸ ਨੇ 337 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ  ਸੂਬੇ ਭਰ ਵਿੱਚ 37 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 37 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 5169 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 411 ਗ੍ਰਾਮ ਹੈਰੋਇਨ, 1617 ਨਸ਼ੀਲੀਆਂ ਗੋਲੀਆਂ ਅਤੇ 34400 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਹ ਵੀ ਪੜ੍ਹੋ : Fazilka Encounter: ਫਾਜ਼ਿਲਕਾ ਵਿੱਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ; ਮੁਲਜ਼ਮ ਦੇ ਪੈਰ ਵਿੱਚ ਲੱਗੀ ਗੋਲ਼ੀ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ , ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਇਹ ਵੀ ਪੜ੍ਹੋ : Punjab Police Transfers: ਪੰਜਾਬ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Trending news

;