Khanna News: ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਿੱਚ ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਦਾ ਜਾਣੋ ਹਾਲ; 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਖ਼ਰੀਦ
Advertisement
Article Detail0/zeephh/zeephh2697678

Khanna News: ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਿੱਚ ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਦਾ ਜਾਣੋ ਹਾਲ; 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਖ਼ਰੀਦ

 Khanna News: 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਤੋਂ ਪਹਿਲਾਂ ਐਸਡੀਐਮ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਸਾਰੀਆਂ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨਾਲ ਇੱਕ ਮੀਟਿੰਗ ਕੀਤੀ।

Khanna News: ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਿੱਚ ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਦਾ ਜਾਣੋ ਹਾਲ; 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਖ਼ਰੀਦ

Khanna News: ਪੰਜਾਬ ਵਿੱਚ ਕਣਕ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਤੇਜ਼ ਨਾਲ ਚੱਲ ਰਹੀਆਂ ਹਨ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਤੋਂ ਪਹਿਲਾਂ ਐਸਡੀਐਮ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਸਾਰੀਆਂ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਕਿਸਾਨਾਂ ਦੇ ਬੈਠਣ ਤੇ ਪਾਣੀ ਦੇ ਪੁਖਤਾ ਪ੍ਰਬੰਧ
ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖੰਨਾ ਮੰਡੀ ਵਿੱਚ ਕਿਸਾਨਾਂ ਦੇ ਬੈਠਣ ਲਈ ਢੁੱਕਵੀਂ ਜਗ੍ਹਾ, ਸਾਫ਼ ਪੀਣ ਵਾਲੇ ਪਾਣੀ, ਪਖ਼ਾਨਿਆਂ ਆਦਿ ਦੇ ਪ੍ਰਬੰਧਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਡੀ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਆੜ੍ਹਤੀਆਂ ਵੱਲੋਂ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਖ਼ਰੀਦ ਏਜੰਸੀਆਂ ਵੱਲੋਂ ਬਾਰਦਾਨੇ ਦੇ ਪ੍ਰਬੰਧ ਪਹਿਲਾਂ ਹੀ ਪੂਰੇ ਕਰ ਲਏ ਜਾਣਗੇ।

ਇਸ ਤੋਂ ਇਲਾਵਾ ਕਣਕ ਦੀ ਲਿਫਟਿੰਗ ਸਬੰਧੀ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸਡੀਐਮ ਨੇ ਕਿਹਾ ਕਿ ਖੰਨਾ ਮੁੱਖ ਮੰਡੀ ਤੋਂ ਇਲਾਵਾ, ਰਾਹੋਣ ਪਾਰਟ ਏ-ਬੀ, ਦਹੇੜੂ, ਰਾਏਪੁਰ ਰਾਜਪੂਤਾਂ, ਈਸੜੂ, ਰੌਣੀ ਵਿੱਚ ਕਣਕ ਦੀ ਖਰੀਦ ਕੀਤੀ ਜਾਂਦੀ ਹੈ। ਪਿਛਲੇ ਸਾਲ 10 ਲੱਖ 43 ਹਜ਼ਾਰ 944 ਕੁਇੰਟਲ ਕਣਕ ਖਰੀਦੀ ਗਈ ਸੀ। ਇਸ ਵਾਰ ਆਮਦ ਵੱਧ ਹੋਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਆੜ੍ਹਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਸਾਹਮਣੇ ਉਨ੍ਹਾਂ ਦੇ ਕਮਿਸ਼ਨ ਦਾ ਮੁੱਦਾ ਨਹੀਂ ਉਠਾਇਆ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਵਿੱਚ ਉਠਾਇਆ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਵੱਲੋਂ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

TAGS

Trending news

;