War on Drugs: ਕੋਟਕਪੂਰਾ ਵਿੱਚ ਨਸ਼ਾ ਤਸਕਰ ਦੇ ਘਰਾਂ ਉਤੇ ਚੱਲਿਆ ਪੀਲਾ ਪੰਜਾ
Advertisement
Article Detail0/zeephh/zeephh2681438

War on Drugs: ਕੋਟਕਪੂਰਾ ਵਿੱਚ ਨਸ਼ਾ ਤਸਕਰ ਦੇ ਘਰਾਂ ਉਤੇ ਚੱਲਿਆ ਪੀਲਾ ਪੰਜਾ

War on Drugs: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੋਟਕਪੂਰਾ ਵਿਚ ਵੱਡਾ ਐਕਸ਼ਨ ਕੀਤਾ ਗਿਆ ਜਿਸ ਤਹਿਤ, ਕਥਿਤ ਨਸ਼ਾ ਤਸਕਰਾਂ ਦੇ 5 ਘਰਾਂ ਨੂੰ ਪ੍ਰਸ਼ਾਸਨ ਵੱਲੋਂ ਢਹਿ ਢੇਰੀ ਕੀਤਾ ਗਿਆ। 

War on Drugs: ਕੋਟਕਪੂਰਾ ਵਿੱਚ ਨਸ਼ਾ ਤਸਕਰ ਦੇ ਘਰਾਂ ਉਤੇ ਚੱਲਿਆ ਪੀਲਾ ਪੰਜਾ

War on Drugs: (ਕੇ ਸੀ ਸੰਜੇ): ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੋਟਕਪੂਰਾ ਵਿਚ ਵੱਡਾ ਐਕਸ਼ਨ ਕੀਤਾ ਗਿਆ ਜਿਸ ਤਹਿਤ, ਕਥਿਤ ਨਸ਼ਾ ਤਸਕਰਾਂ ਦੇ 5 ਘਰਾਂ ਨੂੰ ਪ੍ਰਸ਼ਾਸਨ ਵੱਲੋਂ ਢਹਿ ਢੇਰੀ ਕੀਤਾ ਗਿਆ। ਲੋਕਾਂ ਵੱਲੋਂ ਸਰਕਾਰ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਕੋਟਕਪੂਰਾ ਵਿਚ ਜ਼ਿਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ। ਇਥੋਂ ਦੇ ਜਲਾਲੇਆਣਾ ਰੋਡ ਉਤੇ ਕਥਿਤ ਨਾਜਾਇਜ਼ ਉਸਾਰੀਆਂ ਉਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ।

ਜਾਣਕਾਰੀ ਅਨੁਸਾਰ ਇਥੋਂ ਦੇ ਰਹਿਣ ਵਾਲੇ ਕੁਝ ਲੋਕ ਲਗਾਤਾਰ ਕਥਿਤ ਨਸ਼ਾ ਤਸਕਰੀ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਖਿਲਾਫ਼ ਕਈ ਕਈ ਮੁਕੱਦਮੇਂ ਦਰਜ ਸਨ। ਪ੍ਰਸ਼ਾਸਨ ਵੱਲੋਂ ਅਜਿਹੇ 5 ਘਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਸੀ ਜਿਸ ਤਹਿਤ ਅੱਜ ਉਨ੍ਹਾਂ ਦੇ ਘਰਾਂ ਨੂੰ ਢਾਹੇ ਜਾਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਐਸਡੀਐਮ ਕੋਟਕਪੂਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਦੇ ਜਲਾਲੇਆਣਾ ਰੋਡ ਉਤੇ ਕਈ ਲੋਕਾਂ ਨੇ ਨਾਜਾਇਜ਼ ਉਸਾਰੀਆਂ ਕੀਤੀਆ ਹੋਈਆਂ ਸਨ ਜਿਨ੍ਹਾਂ ਨੂੰ ਹਟਾਏ ਜਾਣ ਸੰਬੰਧੀ ਪਹਿਲਾ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਨ੍ਹਾਂ ਵੱਲੋਂ ਇਹ ਨਾਜਾਇਜ਼ ਉਸਾਰੀਆਂ ਹਟਾਈਆਂ ਨਹੀਂ ਗਈਆਂ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਇਹ ਨਾਜਾਇਜ਼ ਉਸਾਰੀਆਂ ਕਰਨ ਵਾਲੇ 5 ਪਰਿਵਾਰ ਨਸ਼ਾ ਤਸਕਰੀ ਵਿਚ ਵੀ ਸ਼ਾਮਲ ਸਨ ਤੇ ਉਨ੍ਹਾਂ ਖਿਲਾਫ਼ ਕਈ ਮੁਕੱਦਮੇ ਵੀ ਦਰਜ ਹਨ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਇਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਇਨ੍ਹਾਂ ਨਾਜਾਇਜ਼ ਕਬਜ਼ਿਆ ਨੂੰ ਹਟਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੁੱਲ 5 ਘਰਾਂ ਨੂੰ ਢਾਹਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਜਿਹੇ ਹੋਰ ਵੀ ਲੋਕਾਂ ਖਿਲਾਫ਼ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਨਗਰ ਕੌਂਸਲ ਕੋਟਕਪੂਰਾ ਦੀ ਜਗ੍ਹਾ ਉਤੇ 5 ਘਰਾਂ ਨੇ ਨਾਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਇਨ੍ਹਾਂ ਖਿਲਾਫ਼ ਐਨਡੀਪੀਐਸ ਤਹਿਤ ਮੁਕੱਦਮੇ ਦਰਜ ਸਨ। ਉਨ੍ਹਾਂ ਦੱਸਿਆ ਕਿ ਇਥੇ ਰਹਿਣ ਵਾਲੀ ਇਕ ਲੇਡੀਜ ਲੱਜਾ, ਸਿਕੰਦਰ ਅਤੇ ਕੁਝ ਹੋਰ ਲੋਕਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕਈ ਮੁਕੱਦਮੇ ਦਰਜ ਸਨ ਜਿਨ੍ਹਾਂ ਦੇ ਘਰਾਂ ਨੂੰ ਅੱਜ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਤਹਿਤ ਢਾਹਿਆ ਗਿਆ ਹੈ।

ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਿੱਧੇ ਤੌਰ ਉਤੇ ਕਿਹਾ ਕਿ ਪਹਿਲਾਂ ਤੁਸੀਂ ਕਈ ਮਾਂਵਾਂ ਦੇ ਪੁੱਤ ਮਾਰ ਦਿੱਤੇ ਹੁਣ ਤੁਹਾਡੀ ਵਾਰੀ ਹੈ ਅਤੇ ਜੇਕਰ ਤੁਸੀ ਇਹ ਕੰਮ ਨਾ ਛੱਡਿਆ ਤਾਂ ਅਗਲੀ ਵਾਰੀ ਤੁਹਾਡੀ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਮੁਹੱਲਾ ਵਾਸੀਆ ਵੱਲੋਂ ਸਰਾਹਿਆ ਗਿਆ। ਲੋਕਾਂ ਨੇ ਕਿਹਾ ਕਿ ਸਰਕਾਰ ਨੇ ਬਹੁਤ ਵਧੀਆ ਕਦਮ ਉਠਾਇਆ ਹੈ, ਜੋ ਲੋਕ ਲਗਾਤਾਰ ਨਸ਼ੇ ਵੇਚ ਕੇ ਲੋਕਾਂ ਦੇ ਘਰ ਬਰਬਾਦ ਕਰ ਰਹੇ ਹਨ ਅਤੇ ਆਪਣੇ ਘਰ ਉਸਾਰ ਰਹੇ ਹਨ ਅੱਜ ਉਨ੍ਹਾਂ ਦੇ ਘਰਾਂ ਨੂੰ ਮਿੱਟੀ ਵਿਚ ਮਲਾਇਆ ਗਿਆ ਹੈ।

Trending news

;