ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ ਅਤੇ 10 ਕਿਲੋ ਅਫੀਮ ਬਰਾਮਦ
Advertisement
Article Detail0/zeephh/zeephh2690304

ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ ਅਤੇ 10 ਕਿਲੋ ਅਫੀਮ ਬਰਾਮਦ

Yudh Nashian Virudh: ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 536 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। 

 ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ ਅਤੇ 10 ਕਿਲੋ ਅਫੀਮ ਬਰਾਮਦ

Yudh Nashian Virudh: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 22ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.2 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 22 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2613 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 536 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 601 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Trending news

;