Amritsar News: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਾਈਕੋਰਟ ਦਾ ਰੁੱਖ ਕੀਤੇ ਜਾਣ ਤੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਤੁਸੀਂ ਕਿਵੇਂ ਦੁਨਿਆਵੀ ਅਦਾਲਤ ਵਿੱਚ ਜਾ ਸਕਦੇ ਹੋ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਆਪਣੇ ਆਪ ਦੇ ਵਿੱਚ ਸੁਪਰੀਮ ਪਾਵਰ ਹੈ।
Trending Photos
Amritsar News (ਪਰਮਬੀਰ ਸਿੰਘ ਔਲਖ): ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਰੁੱਖ ਕੀਤੇ ਜਾਣ 'ਤੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਇਤਿਹਾਸ ਵਿੱਚ ਅੱਜ ਤੱਕ ਕਦੇ ਨਹੀਂ ਹੋਇਆ ਕਿ ਕਿਸੇ ਵੀ ਸਾਬਕਾ ਜਥੇਦਾਰ ਨੇ ਦੁਨਿਆਵੀ ਅਦਾਲਤ ਦਾ ਰੁੱਖ ਕੀਤਾ ਹੋਵੇ। ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਨਾਲ ਮੇਰੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਦੁਨਿਆਵੀ ਅਦਾਲਤ ਦਾ ਦਰਵਾਜ਼ਾ ਖੜਖੜਾਇਆ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਰਬ ਉੱਚ ਸੰਸਥਾਂ ਹੈ ਅਤੇ ਅੱਜ ਤੱਕ ਕਦੇ ਵੀ ਕਿਸੇ ਸਾਬਕਾ ਜਥੇਦਾਰ ਨੇ ਦੁਨਿਆਵੀ ਕੋਰਟ ਦਾ ਦਰਵਾਜ਼ਾ ਨਹੀਂ ਖੜਕਾਇਆ, ਜੇਕਰ ਕੋਰਟ ਦੇ ਵਿੱਚ ਕੋਈ ਮਸਲਾ ਚਲੇ ਵੀ ਜਾਂਦਾ ਸੀ ਤਾਂ ਕੋਰਟ ਉਸ ਨੂੰ ਮਨਜ਼ੂਰ ਨਹੀਂ ਸੀ ਕਰਦੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਸਰਵ ਉੱਚ ਹੈ।
ਕੁਲਵੰਤ ਸਿੰਘ ਮੰਨਣ ਨੇ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੇਸ ਵਾਪਸ ਲੈਣ ਕਿਉਂਕਿ ਇਸ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਨ ਮਰਿਆਦਾ ਤੇ ਸੱਟ ਪੁੱਜਦੀ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਸੰਸਥਾਵਾਂ ਦਾ ਵੀ ਕਾਫੀ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੈ ਗਿਆਨੀ ਰਘਬੀਰ ਸਿੰਘ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਉਹ ਇਹ ਨਵੀਂ ਪਰੰਪਰਾ ਸ਼ੁਰੂ ਨਾ ਕਰਨ।
ਉਹਨਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਹਲੇ ਬਹਾਲ ਹਨ, ਉਹ ਆਪਣੇ ਅਹੁਦੇ ਤੇ ਬਿਰਾਜਮਾਨ ਹਨ ਅਤੇ ਡਿਊਟੀ ਵੀ ਕਰ ਰਹੇ ਹਨ। ਜੇਕਰ ਉਹਨਾਂ ਨੂੰ ਕੋਈ ਅੜਚਨ ਆਉਂਦੀ ਹੈ ਤਾਂ ਉਹ ਮੇਰੇ ਨਾਲ ਗੱਲ ਕਰਦੇ ਜਾਂ ਫਿਰ ਐਜੀਪੀਸੀ ਪ੍ਰਧਾਨ ਨਾਲ ਗੱਲ ਕੀਤੀ ਜਾ ਸਕਦੀ ਸੀ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਰ ਹਾਲੇ ਵੀ ਕੁਝ ਨਹੀਂ ਹੋਇਆ ਮੈਂ ਗਿਆਨੀ ਰਘਬੀਰ ਸਿੰਘ ਜੀ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਅਸੀਂ ਇਹ ਨਵੀਂ ਰਵਾਇਤ ਨਾ ਪਾਈਏ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਸਰਬ ਉੱਚ ਹੈ ਅਤੇ ਤੁਸੀਂ ਉਸ ਸੰਸਥਾਂ ਦੇ ਜਥੇਦਾਰ ਵੀ ਰਹੇ ਹੋ, ਤੁਸੀਂ ਕਿਵੇਂ ਦੁਨਿਆਵੀ ਅਦਾਲਤ ਵਿੱਚ ਜਾ ਸਕਦੇ ਹੋ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਆਪਣੇ ਆਪ ਦੇ ਵਿੱਚ ਸੁਪਰੀਮ ਪਾਵਰ ਹੈ।