IPL 2025: ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦਿੱਲੀ ਕੈਪੀਟਲਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਆਈਪੀਐਲ 2025 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ।
Trending Photos
IPL 2025: ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ਾਂ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦਿੱਲੀ ਕੈਪੀਟਲਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਆਈਪੀਐਲ 2025 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਸਨਰਾਈਜ਼ਰਜ਼ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 18.4 ਓਵਰਾਂ ਵਿੱਚ 163 ਦੌੜਾਂ ਬਣਾਈਆਂ।
ਟੀਚੇ ਦਾ ਪਿੱਛਾ ਕਰਦੇ ਹੋਏ ਦਿੱਲੀ ਲਈ ਫਾਫ ਡੁਪਲੇਸਿਸ ਨੇ ਨੀਮ ਸੈਂਕੜਾ ਲਗਾਇਆ, ਜਿਸ ਦੀ ਬਦੌਲਤ ਟੀਮ 16 ਓਵਰਾਂ 'ਚ ਤਿੰਨ ਵਿਕਟਾਂ 'ਤੇ 166 ਦੌੜਾਂ ਬਣਾ ਕੇ ਜਿੱਤ ਦਰਜ ਕਰਨ 'ਚ ਸਫਲ ਰਹੀ। ਸਨਰਾਈਜ਼ਰਜ਼ ਦੀ ਇਹ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਉਸ ਨੂੰ ਲਖਨਊ ਸੁਪਰ ਜੁਆਇੰਟਸ ਖਿਲਾਫ਼ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਨੂੰ ਡੁਪਲੇਸਿਸ ਅਤੇ ਜੈਕ ਫਰੇਜ਼ਰ ਮੈਕਗਰਕ ਨੇ ਸ਼ਾਨਦਾਰ ਸ਼ੁਰੂਆਤ ਦਿੱਤੀ ਅਤੇ ਦੋਵਾਂ ਨੇ ਪਹਿਲੀ ਵਿਕਟ ਲਈ 81 ਦੌੜਾਂ ਜੋੜੀਆਂ। ਡੁਪਲੇਸਿਸ ਨੇ ਇਸ ਦੌਰਾਨ ਨੀਮ ਸੈਂਕੜਾ ਲਗਾਇਆ। ਹੈਦਰਾਬਾਦ ਲਈ ਆਈਪੀਐਲ ਦੀ ਸ਼ੁਰੂਆਤ ਕਰਨ ਵਾਲੇ ਜ਼ੀਸ਼ਾਨ ਅੰਸਾਰੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਿੰਨ ਵਿਕਟਾਂ ਲਈਆਂ ਪਰ ਟੀਚਾ ਇੰਨਾ ਘੱਟ ਸੀ ਕਿ ਦਿੱਲੀ ਨੂੰ ਇਸ ਨੂੰ ਹਾਸਲ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਈ।
ਜ਼ੀਸ਼ਾਨ ਨੇ ਪਹਿਲਾਂ ਡੁਪਲੇਸਿਸ ਨੂੰ ਆਊਟ ਕੀਤਾ ਅਤੇ ਫਿਰ ਮੈਕਗਰਕ ਨੂੰ ਪੈਵੇਲੀਅਨ ਭੇਜਿਆ। ਇਸ ਤੋਂ ਬਾਅਦ ਉਸ ਨੇ ਦਿੱਲੀ ਲਈ ਆਪਣਾ ਪਹਿਲਾ ਮੈਚ ਖੇਡਣ ਵਾਲੇ ਕੇਐਲ ਰਾਹੁਲ ਨੂੰ ਬੋਲਡ ਕੀਤਾ। ਹਾਲਾਂਕਿ ਜ਼ੀਸ਼ਾਨ ਦੀ ਇਹ ਕੋਸ਼ਿਸ਼ ਟੀਮ ਦੇ ਕੰਮ ਨਹੀਂ ਆਈ ਅਤੇ ਦਿੱਲੀ ਹਾਰ ਗਈ।
ਦਿੱਲੀ ਕੈਪੀਟਲਜ਼ ਲਈ ਡੁਪਲੇਸਿਸ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ, ਜਦਕਿ ਮੈਕਗਰਕ ਨੇ 38 ਦੌੜਾਂ ਦਾ ਯੋਗਦਾਨ ਦਿੱਤਾ। ਕੇਐਲ ਰਾਹੁਲ ਪੰਜ ਗੇਂਦਾਂ ਵਿੱਚ 15 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਤਿੰਨ ਵਿਕਟਾਂ ਦੇ ਡਿੱਗਣ ਤੋਂ ਬਾਅਦ ਅਭਿਸ਼ੇਕ ਪੋਰੇਲ ਅਤੇ ਟ੍ਰਿਸਟਨ ਸਟੱਬਸ ਨੇ ਜ਼ਿੰਮੇਵਾਰੀ ਸੰਭਾਲੀ ਅਤੇ ਹਮਲਾਵਰ ਬੱਲੇਬਾਜ਼ੀ ਕੀਤੀ।
ਅਭਿਸ਼ੇਕ ਨੇ 16ਵੇਂ ਓਵਰ ਦੀ ਆਖਰੀ ਗੇਂਦ 'ਤੇ ਛੱਕਾ ਜੜ ਕੇ ਦਿੱਲੀ ਨੂੰ ਜਿੱਤ ਦਿਵਾਈ। ਪੋਰੇਲ ਪੰਜ ਗੇਂਦਾਂ ਵਿੱਚ ਦੋ ਚੌਕਿਆਂ ਤੇ ਇੱਕ ਛੱਕੇ ਦੀ ਮਦਦ ਨਾਲ 15 ਦੌੜਾਂ ਬਣਾ ਕੇ ਨਾਬਾਦ ਰਿਹਾ, ਜਦਕਿ ਸਟੱਬਸ 14 ਗੇਂਦਾਂ ਵਿੱਚ ਤਿੰਨ ਚੌਕਿਆਂ ਦੀ ਮਦਦ ਨਾਲ 21 ਦੌੜਾਂ ਬਣਾ ਕੇ ਨਾਬਾਦ ਪਰਤਿਆ। ਸਨਰਾਈਜ਼ਰਜ਼ ਲਈ ਜ਼ੀਸ਼ਾਨ ਨੇ ਤਿੰਨੋਂ ਵਿਕਟਾਂ ਲਈਆਂ, ਜਦਕਿ ਬਾਕੀ ਗੇਂਦਬਾਜ਼ ਖਾਲੀ ਹੱਥ ਰਹੇ।