Khatkarkalan News: ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਹੈਰੀਟੇਜ ਸਟਰੀਟ ਨਾ ਸਿਰਫ਼ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸੰਭਾਲੇਗੀ, ਬਲਕਿ ਇਹ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਅਤੇ ਆਜ਼ਾਦੀ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਤੋਂ ਪ੍ਰੇਰਿਤ ਵੀ ਕਰੇਗੀ।
Trending Photos
Khatkarkalan News: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਪਿੰਡ ਖਟਕੜਕਲਾਂ ‘ਚ ਹੈਰੀਟੇਜ ਸਟਰੀਟ ਬਣਾਉਣ ਲਈ ਕੇਂਦਰ ਸਰਕਾਰ ਨੇ 53 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਹੱਤਵਪੂਰਨ ਘੋਸ਼ਣਾ ‘ਤੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਟੂਰਿਜ਼ਮ ਅਤੇ ਸੰਸਕ੍ਰਿਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਹਿਰਦੇ ਤੋਂ ਧੰਨਵਾਦ ਕੀਤਾ।
ਡਾ. ਸੁਭਾਸ਼ ਸ਼ਰਮਾ ਇਸ ਪ੍ਰੋਜੈਕਟ ਲਈ ਕਾਫ਼ੀ ਸਮੇਂ ਤੋਂ ਯਤਨਸ਼ੀਲ ਸਨ ਅਤੇ ਇਸ ਸੰਬੰਧੀ ਉਹ ਕਈ ਵਾਰ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮਿਲ ਚੁੱਕੇ ਸਨ। ਲੋਕ ਸਭਾ ਚੋਣਾਂ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਖਟਕੜਕਲਾਂ ਦੇ ਵਿਕਾਸ ਲਈ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਮੋਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਹੈਰੀਟੇਜ ਸਟਰੀਟ ਨਾ ਸਿਰਫ਼ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸੰਭਾਲੇਗੀ, ਬਲਕਿ ਇਹ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਅਤੇ ਆਜ਼ਾਦੀ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਤੋਂ ਪ੍ਰੇਰਿਤ ਵੀ ਕਰੇਗੀ।
ਇਸ ਪ੍ਰੋਜੈਕਟ ਅਧੀਨ ਭਗਤ ਸਿੰਘ ਦੀ ਜ਼ਿੰਦਗੀ ਨਾਲ ਜੁੜੇ ਮਹੱਤਵਪੂਰਨ ਇਤਿਹਾਸਕ ਪਲਾਂ ਨੂੰ ਦਰਸਾਉਣ ਲਈ ਵਿਸ਼ੇਸ਼ ਕੰਧ ਚਿੱਤਰ (ਮਿਊਰਲ), ਅਜਾਇਬਘਰ, ਡਿਜ਼ੀਟਲ ਡਿਸਪਲੇ ਅਤੇ ਇੰਟਰਐਕਟਿਵ ਗੈਲਰੀਆਂ ਤਿਆਰ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਹੈਰੀਟੇਜ ਸਟਰੀਟ ਨੂੰ ਟੂਰਿਜ਼ਮ (ਸੈਰ-ਸਪਾਟੇ) ਦੀ ਦ੍ਰਿਸ਼ਟੀ ਨਾਲ ਵੀ ਵਿਕਸਤ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ, ਬਲਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਸ਼ਾਨਦਾਰ ਇਤਿਹਾਸ ਬਾਰੇ ਜਾਣਨ ਦਾ ਮੌਕਾ ਮਿਲੇਗਾ।
ਖਟਕੜਕਲਾਂ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੀ ਜਨਮਸਥਲੀ ਵਜੋਂ ਮਸ਼ਹੂਰ ਹੈ, ਅਤੇ ਇਹ ਪ੍ਰੋਜੈਕਟ ਇਸ ਨੂੰ ਇੱਕ ਮਹੱਤਵਪੂਰਨ ਇਤਿਹਾਸਕ ਅਤੇ ਸਭਿਆਚਾਰਕ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕਰੇਗਾ।
ਇਹ ਪਹਲ ਦੇਸ਼-ਭਗਤੀ ਅਤੇ ਆਜ਼ਾਦੀ ਸੰਘਰਸ਼ ਪ੍ਰਤੀ ਜਾਗਰੂਕਤਾ ਵਧਾਉਣ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਬਣੇਗੀ। ਸਰਕਾਰ ਦੇ ਇਸ ਕਦਮ ਨਾਲ ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਹੋਣਗੇ।