ਮੁਕਤਸਰ ਵਿੱਚ ਨਸ਼ਾ ਤਸਕਰ ਦੇ ਘਰ 'ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ
Advertisement
Article Detail0/zeephh/zeephh2831025

ਮੁਕਤਸਰ ਵਿੱਚ ਨਸ਼ਾ ਤਸਕਰ ਦੇ ਘਰ 'ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ

Muktsar News: ਘਟਨਾ ਸਥਾਨ 'ਤੇ ਹੋਈ ਕਾਰਵਾਈ ਨੂੰ ਲੈ ਕੇ ਆਮ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਦੇ ਕਦਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ੇ ਦੀ ਵਰਤੋਂ 'ਚ ਭਾਰੀ ਕਮੀ ਆਈ ਹੈ।

ਮੁਕਤਸਰ ਵਿੱਚ ਨਸ਼ਾ ਤਸਕਰ ਦੇ ਘਰ 'ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ

Muktsar News(ਅਨਮੋਲ ਸਿੰਘ ਵੜਿੰਗ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਪ੍ਰਸ਼ਾਸਨ ਨੇ ਨਸ਼ਾ ਤਸਕਰੀ ਦੇ ਕਈ ਮਾਮਲਿਆਂ 'ਚ ਨਾਮਜ਼ਦ ਇੱਕ ਨਸ਼ਾ ਤਸਕਰ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਗਿਆ।

ਐਸਪੀ ਡਾ: ਅਖਿਲ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਾ ਤਸਕਰ ਵਿਰੁੱਧ NDPS ਐਕਟ ਤਹਿਤ ਪੰਜ ਤੋਂ ਵੱਧ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਇਹ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਅਮਲ ਵਿੱਚ ਲਿਆਂਦੀ ਜਾ ਰਹੀ ਹੈ 

ਘਟਨਾ ਸਥਾਨ 'ਤੇ ਹੋਈ ਕਾਰਵਾਈ ਨੂੰ ਲੈ ਕੇ ਆਮ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਦੇ ਕਦਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ੇ ਦੀ ਵਰਤੋਂ 'ਚ ਭਾਰੀ ਕਮੀ ਆਈ ਹੈ। ਕੁਝ ਨਿਵਾਸੀਆਂ ਨੇ ਦਾਅਵਾ ਕੀਤਾ ਕਿ ਇਲਾਕੇ ਵਿੱਚ ਨਸ਼ੇ ਦੀ ਵਰਤੋਂ 100 ਵਿੱਚੋਂ 80% ਤੱਕ ਘੱਟ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Bikram Majithia: ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; 29 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

 

ਲੋਕਾਂ ਨੇ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਜ਼ਿੰਦਗੀ ਨਵੇਂ ਜੋਸ਼ ਨਾਲ ਚੰਗੇ ਰਾਹ 'ਤੇ ਲੈ ਕੇ ਜਾਣ। ਉਹਨਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਹੀ ਨਸ਼ਿਆਂ ਉੱਤੇ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕਦੀ ਹੈ।

ਇਹ ਵੀ ਪੜ੍ਹੋ: Akali Leader Murder: ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ਵਿੱਚ ਸਾਬਕਾ ਅਕਾਲੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

 

Trending news

;