Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਉਤੇ ਸਰਬ ਪਾਰਟੀ ਦੀ ਮੀਟਿੰਗ ਅੱਜ; ਪਾਕਿਸਤਾਨ ਨੂੰ ਲੈ ਕੇ ਸਰਕਾਰ ਦੇ ਪੰਜ ਵੱਡੇ ਫ਼ੈਸਲੇ
Advertisement
Article Detail0/zeephh/zeephh2728787

Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਉਤੇ ਸਰਬ ਪਾਰਟੀ ਦੀ ਮੀਟਿੰਗ ਅੱਜ; ਪਾਕਿਸਤਾਨ ਨੂੰ ਲੈ ਕੇ ਸਰਕਾਰ ਦੇ ਪੰਜ ਵੱਡੇ ਫ਼ੈਸਲੇ

Pahalgam Terror Attack: ਕੇਂਦਰ ਸਰਕਾਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਵੀਰਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਕਰੇਗੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਉਤੇ ਸਰਬ ਪਾਰਟੀ ਦੀ ਮੀਟਿੰਗ ਅੱਜ; ਪਾਕਿਸਤਾਨ ਨੂੰ ਲੈ ਕੇ ਸਰਕਾਰ ਦੇ ਪੰਜ ਵੱਡੇ ਫ਼ੈਸਲੇ

Pahalgam Terror Attack: ਕੇਂਦਰ ਸਰਕਾਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਵੀਰਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਕਰੇਗੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਮੰਗ ਕੀਤੀ ਸੀ ਕਿ ਸਰਕਾਰ ਇਸ ਮੁੱਦੇ 'ਤੇ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਏ।
ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਇਸ ਮੁੱਦੇ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨਾਲ ਗੱਲਬਾਤ ਕਰ ਰਹੇ ਹਨ। ਸੰਭਾਵਨਾ ਹੈ ਕਿ ਸਿੰਘ ਇਸ ਅੱਤਵਾਦੀ ਹਮਲੇ ਬਾਰੇ ਪੂਰੀ ਜਾਣਕਾਰੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦੇਣਗੇ। ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਹਮਲੇ ਵਿੱਚ ਘੱਟੋ-ਘੱਟ 26 ਲੋਕਾਂ ਦੀ ਜਾਨ ਚਲੀ ਗਈ।

ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਇੱਕ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਕੱਲ੍ਹ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐੱਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਸਰਕਾਰ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਪਹਿਲਗਾਮ ਅੱਤਵਾਦੀ ਹਮਲੇ ’ਚ 26 ਜਣਿਆਂ ਦੀ ਮੌਤ ਹੋ ਗਈ ਸੀ।
ਸੁਰੱਖਿਆ ਸਬੰਧੀ ਕੈਬਨਿਟ ਕਮੇਟੀ (CCS) ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਇੱਥੇ ਸਖ਼ਤ ਕਦਮ ਚੁੱਕਦਿਆਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ, ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ਾ ਰੱਦ ਕਰਨ ਸਣੇ ਕਈ ਫ਼ੈਸਲੇ ਲਏ। CCS ਦੀ ਮੀਟਿੰਗ ਮਗਰੋਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪੱਤਰਕਾਰਾਂ ਨੂੰ ਫ਼ੈਸਲਿਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ 1960 ਦੀ ਸਿੰਧੂ ਜਲ ਸੰਧੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਗਈ ਹੈ, ਜਦੋਂ ਤੱਕ ਪਾਕਿਸਤਾਨ ਭਰੋਸੇਯੋਗ ਅਤੇ ਅਟੱਲ ਤੌਰ ’ਤੇ ਸਰਹੱਦ ਪਾਰ ਅੱਤਵਾਦ ਨੂੰ ਆਪਣਾ ਸਮਰਥਨ ਬੰਦ ਨਹੀਂ ਕਰ ਦਿੰਦਾ।
ਮਿਸਰੀ ਨੇ ਦੱਸਿਆ ਕਿ ਅਟਾਰੀ ਏਕੀਕ੍ਰਿਤ ਚੈੱਕ ਪੋਸਟ ਨੂੰ ਵੀ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਅਨੁਸਾਰ ਇਹ ਫ਼ੈਸਲਾ ਵੀ ਲਿਆ ਗਿਆ ਕਿ ਪਾਕਿਸਤਾਨ ਹਾਈ ਕਮਿਸ਼ਨ ਦੇ ਰੱਖਿਆ/ਸੈਨਿਕ, ਜਲ ਸੈਨਾ ਅਤੇ ਹਵਾਈ ਸਲਾਹਕਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਸਰਕਾਰ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਤੋਂ ਆਪਣੇ ਰੱਖਿਆ/ਜਲ ਸੈਨਾ/ਹਵਾਈ ਸਲਾਹਕਾਰਾਂ ਨੂੰ ਵਾਪਸ ਬੁਲਾਉਣ ਦਾ ਵੀ ਫ਼ੈਸਲਾ ਕੀਤਾ ਹੈ। ਸੀਪੀਐੱਸ ਨੇ ਫ਼ੈਸਲਾ ਕੀਤਾ, ‘‘ਪਾਕਿਸਤਾਨੀ ਨਾਗਰਿਕਾਂ ਨੂੰ ਸਾਰਕ ਵੀਜ਼ਾ ਛੋਟ ਯੋਜਨਾ (SVES) ਤਹਿਤ ਭਾਰਤ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਕਿਸੇ ਵੀ SVES ਵੀਜ਼ੇ ਨੂੰ ਰੱਦ ਮੰਨਿਆ ਜਾਵੇਗਾ। SVES ਵੀਜ਼ਾ ਅਧੀਨ ਭਾਰਤ ਵਿੱਚ ਮੌਜੂਦ ਕਿਸੇ ਵੀ ਪਾਕਿਸਤਾਨੀ ਨਾਗਰਿਕ ਕੋਲ ਭਾਰਤ ਛੱਡਣ ਲਈ 48 ਘੰਟੇ ਹੁੰਦੇ ਹਨ।’’

ਸ਼ਾਹ ਨੇ ਪ੍ਰਧਾਨ ਮੰਤਰੀ ਨੂੰ ਹਮਲੇ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਕੀਤੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਜੋ ਸੀਸੀਐੱਸ ਦਾ ਹਿੱਸਾ ਹਨ, ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਅੱਤਵਾਦੀ ਹਮਲੇ ਮਗਰੋਂ ਆਪਣੇ ਸਰਕਾਰੀ ਦੌਰਾ ਵਿਚਾਲੇ ਛੱਡ ਕੇ ਅਮਰੀਕਾ ਤੋਂ ਵਾਪਸ ਆ ਰਹੇ ਹਨ।

Trending news

;