ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ
Advertisement
Article Detail0/zeephh/zeephh2863804

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ

Fazilka News: ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿਛਲੇ 150 ਦਿਨਾਂ ਤੋਂ ਜਾਰੀ ਹੈ ਅਤੇ ਸੈਂਕੜੇ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਇਹ ਪ੍ਰਣ ਲਿਆ ਹੈ ਕਿ ਉਹ ਕਦੇ ਵੀ ਨਸ਼ਾ ਤਸਕਰਾਂ ਦਾ ਸਾਥ ਨਹੀਂ ਦੇਣਗੇ। 

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ

Fazilka News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਮੱਥੇ ਉੱਤੇ ਨਸ਼ਿਆਂ ਦਾ ਧੱਬਾ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਕਾਰਜਕਾਲ ਸੰਭਾਲਣ ਮਗਰੋਂ ਸਾਨੂੰ ਰਣਨੀਤੀ ਬਣਾਉਣ ਲਈ ਸਮਾਂ ਲੱਗਿਆ ਅਤੇ ਹੁਣ ਸੂਬਾ ਸਰਕਾਰ ਨੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਯਕੀਨੀ ਬਣਾਉਣ ਲਈ ਨਸ਼ਾ-ਛੁਡਾਊ ਕੇਂਦਰ ਸ਼ੁਰੂ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਵੀ ਕੰਮ ਕਰ ਰਹੀ ਹੈ ਤਾਂ ਕਿ ਉਹ ਮਾਣ ਤੇ ਸਤਿਕਾਰ ਨਾਲ ਜੀਵਨ ਜੀਣ ਦੇ ਕਾਬਲ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿਛਲੇ 150 ਦਿਨਾਂ ਤੋਂ ਜਾਰੀ ਹੈ ਅਤੇ ਸੈਂਕੜੇ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਇਹ ਪ੍ਰਣ ਲਿਆ ਹੈ ਕਿ ਉਹ ਕਦੇ ਵੀ ਨਸ਼ਾ ਤਸਕਰਾਂ ਦਾ ਸਾਥ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ ਅਤੇ ਇਸ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਸਕੂਲੀ ਸਿਲੇਬਸ ਵਿੱਚ ਨਸ਼ਾ ਵਿਰੋਧੀ ਸਿੱਖਿਆ ਨੂੰ ਸ਼ਾਮਲ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਲੱਛਣਾਂ ਅਤੇ ਖ਼ਤਰਿਆਂ ਤੋਂ ਜਾਣੂੰ ਕਰਵਾਇਆ ਜਾਵੇਗਾ ਕਿਉਂਕਿ ਨਸ਼ਿਆਂ ਦੀ ਪਹਿਲੀ ਵਾਰ ਕੀਤੀ ਵਰਤੋਂ ਹੀ ਜ਼ਿੰਦਗੀ ਦੀ ਤਬਾਹੀ ਦੀ ਸ਼ੁਰੂਆਤ ਕਰਦੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਨਹੀਂ ਕਰਦੀ ਅਤੇ ਸਕੂਲੀ ਬੱਚਿਆਂ ਦੀ ਤਾਂ ਵੋਟ ਵੀ ਨਹੀਂ ਹੁੰਦੀ ਪਰ ਫਿਰ ਵੀ ਅਸੀਂ ਉਨ੍ਹਾਂ ਨੂੰ ਇਸ ਸਰਾਪ ਵਿਰੁੱਧ ਜਾਗਰੂਕ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀਆਂ ਵੀ ਪਹਾੜਾਂ ਵਿੱਚ ਕਰਦੇ ਸਨ ਅਤੇ ਉੱਥੇ ਹੀ ਜ਼ਮੀਨਾਂ ਜ਼ਮੀਨਾਂ ਖ਼ਰੀਦਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਬੱਚੇ ਹਥਿਆਰਬੰਦ ਗਾਰਡਾਂ ਦੀ ਸੁਰੱਖਿਆ ਹੇਠ ਸਕੂਲ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਆਗੂਆਂ ਵਿਰੁੱਧ ਫੈਸਲਾਕੁਨ ਕਾਰਵਾਈ ਕੀਤੀ ਹੈ।    

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਮਜੀਠੀਆ ਨੂੰ ਫੜਿਆ ਗਿਆ ਸੀ ਤਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਾਰੇ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਆਗੂ ਕਹਿੰਦੇ ਹੁੰਦੇ ਸਨ ਕਿ ਉਹ ਮਜੀਠੀਆ ਨੂੰ ਉਸ ਦਾ ਕਾਲਰ ਫੜ ਕੇ ਘਸੀਟਣਗੇ ਪਰ ਹੁਣ ਉਹ ਉਸ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਦੀ ਲਾਲਸਾ ਵਿੱਚ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕਰ ਦਿੱਤਾ। ਮੰਤਰੀਆਂ ਦੀਆਂ ਸਰਕਾਰੀ ਕਾਰਾਂ ਵਿੱਚ ਨਸ਼ਿਆਂ ਦੇ ਪੈਕੇਟ ਸਪਲਾਈ ਕੀਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਹਾਕਮਾਂ ਦੇ ਕਰੀਬੀ ਦੋਸਤ ਮੰਨਿਆ ਜਾਂਦਾ ਹੈ, ਜਿਸ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਆਪਣੇ ਪੈਰ ਪਸਾਰੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜੀਠੀਆ ਵਿਰੁੱਧ ਕਾਨੂੰਨੀ ਲੜਾਈ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਉਸ ਨੂੰ ਆਪਣੇ ਪਾਪਾਂ ਲਈ ਮਿਸਾਲੀ ਸਜ਼ਾ ਨਹੀਂ ਮਿਲ ਜਾਂਦੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸਿਰਫ਼ ਆਪਣੇ ਰਿਸ਼ਤੇਦਾਰਾਂ ਦੇ ਨਾਮ ਹੀ ਪਤਾ ਹਨ ਅਤੇ ਉਹ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਵੀ ਅਣਜਾਣ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਬਾਦਲਾਂ ਨੂੰ ਕਈ ਵਾਰ ਚੁਣਿਆ ਪਰ ਇਨ੍ਹਾਂ ਲੋਕਾਂ ਨੇ ਕਦੇ ਵੀ ਜਨਤਾ ਜਾਂ ਸੂਬੇ ਦੀ ਪਰਵਾਹ ਨਹੀਂ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਸੂਬੇ ਦੇ ਨੌਜਵਾਨਾਂ ਨੂੰ ਦੂਰ ਰੱਖਣ ਲਈ ਪੰਜਾਬ ਸਰਕਾਰ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮਾਂ ਦੀ ਉਸਾਰੀ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਲੋਕਾਂ ਵਾਸਤੇ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਛੱਡ ਰਹੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਉੱਤੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਜਿਊ ਸਕਣ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਸਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ` ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਵੱਡੇ ਪੱਧਰ `ਤੇ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਪਾਠਕ੍ਰਮ ਸ਼ੁਰੂ ਕਰਨ ਨਾਲ ਸੂਬੇ ਵਿੱਚੋਂ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਤੇ ਹੋਰ ਹਾਜ਼ਰ ਸਨ।

Trending news

;