India Pakistan War: ਅੰਬਾਲਾ ਪ੍ਰਸ਼ਾਸਨ ਵੱਲੋਂ ਅੱਜ ਰਾਤ ਨੂੰ ਪੂਰੀ ਤਰ੍ਹਾਂ ਬਲੈਕਆਊਟ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅੰਬਾਲਾ ਵਿੱਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਬਲੈਕਆਊਟ ਰਹੇਗਾ।
Trending Photos
Ambala Blackout: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਅੰਬਾਲਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਸ਼ਨੀਵਾਰ ਰਾਤ 8 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਬਲੈਕਆਊਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਹੁਕਮਾਂ ਅਨੁਸਾਰ ਇਸ ਸਮੇਂ ਦੌਰਾਨ ਘਰਾਂ, ਦਫਤਰਾਂ, ਦੁਕਾਨਾਂ ਅਤੇ ਜਨਤਕ ਥਾਵਾਂ 'ਤੇ ਹਰ ਤਰ੍ਹਾਂ ਦੀਆਂ ਲਾਈਟਾਂ ਬੰਦ ਰੱਖੀਆਂ ਜਾਣਗੀਆਂ। ਨਾਗਰਿਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਫੈਸਲਾ ਫੌਜੀ ਅਤੇ ਨਾਗਰਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਸੰਭਾਵੀ ਹਵਾਈ ਹਮਲਿਆਂ ਜਾਂ ਹੋਰ ਖਤਰਿਆਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਐਮਰਜੈਂਸੀ ਲਈ ਕੰਟਰੋਲ ਰੂਮ ਸਰਗਰਮ ਹੈ।