ਫਰੀਦਕੋਟ ਪੁਲਿਸ ਵੱਲੋਂ ਲੁੱਟ‑ਖੋਹ ਦੀ ਯੋਜਨਾ ਬਣਾ ਰਿਹਾ ਗਿਰੋਹ ਕਾਬੂ
Advertisement
Article Detail0/zeephh/zeephh2863938

ਫਰੀਦਕੋਟ ਪੁਲਿਸ ਵੱਲੋਂ ਲੁੱਟ‑ਖੋਹ ਦੀ ਯੋਜਨਾ ਬਣਾ ਰਿਹਾ ਗਿਰੋਹ ਕਾਬੂ

Faridkot News: ਪੁਲਿਸ ਪਾਰਟੀ ਵੱਲੋਂ ਇਹਨਾਂ ਕੋਲੋਂ 01 ਲੋਹੇ ਦੀ ਗਰਾਰੀ ਲੱਗੀ ਪਾਈਪ, 01 ਟੋਕਾ ਅਤੇ 01 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿਅਕਤੀਆਂ ਕੋਲੋਂ 01 ਚੋਰੀ ਦਾ ਹੀਰੋ ਹਾਡਾ ਮੋਟਰਸਾਈਕਲ ਵੀ ਬਰਾਮਦ ਕੀਤੀ ਗਿਆ ਹੈ।

ਫਰੀਦਕੋਟ ਪੁਲਿਸ ਵੱਲੋਂ ਲੁੱਟ‑ਖੋਹ ਦੀ ਯੋਜਨਾ ਬਣਾ ਰਿਹਾ ਗਿਰੋਹ ਕਾਬੂ

Faridkot News: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ ( ਇੰਨਵੈਸਟੀਗੇਸ਼ਨ ) ਫ਼ਰੀਦਕੋਟ ਜੀ ਦੀ ਰਹਿਨੁਮਾਈ ਹੇਠ ਥਾਣਾ ਬਾਜਾਖਾਨਾ ਵੱਲੋਂ ਲੁੱਟ-ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 03 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ  ਚਰਨਜੀਵ ਲਾਬਾ ਡੀ.ਐਸ.ਪੀ ( ਐਨ.ਡੀ.ਪੀ.ਐਸ ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸ਼ਾਂਝੀ ਕੀਤੀ ਗਈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਗੁਰਦਿੱਤ ਸਿੰਘ ਉਰਫ ਗੋਰਾ, ਗੁਰਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭੀ ਵਜੋ ਹੋਈ ਹੈ। ਇਹ ਸਾਰੇ ਵਿਅਕਤੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਇਹਨਾਂ ਕੋਲੋਂ 01 ਲੋਹੇ ਦੀ ਗਰਾਰੀ ਲੱਗੀ ਪਾਈਪ, 01 ਟੋਕਾ ਅਤੇ 01 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿਅਕਤੀਆਂ ਕੋਲੋਂ 01 ਚੋਰੀ ਦਾ ਹੀਰੋ ਹਾਡਾ ਮੋਟਰਸਾਈਕਲ ਵੀ ਬਰਾਮਦ ਕੀਤੀ ਗਿਆ ਹੈ।

ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸ:ਥ ਬਲਤੇਜ ਸਿੰਘ ਪੁਲਿਸ ਪਾਰਟੀ ਸਮੇਤ ਪੁਲਿਸ ਚੌਕੀ ਬਰਗਾੜੀ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਿਅਕਤੀ ਗੁਰਦਿੱਤ ਸਿੰਘ ਉਰਫ ਗੋਰਾ, ਗੁਰਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭੀ ਨਸ਼ਾ ਕਰਨ ਅਤੇ ਚੋਰੀਆਂ ਕਰਨ ਦੇ ਆਦੀ ਹਨ ਅਤੇ ਜੋ ਬਹਿਬਲ ਕਲਾਂ ਡਰੇਨ ਦੇ ਕੋਲ ਤੇਜ਼ਧਾਰ ਹਥਿਆਰਾ ਸਮੇਤ ਰਾਹਗੀਰਾਂ, ਪੈਟਰੋਲ ਪੰਪ ਵਾਲਿਆਂ ਅਤੇ ਦੁਕਾਨਦਾਰਾਂ ਕੋਲੋਂ ਚੋਰੀ ਅਤੇ ਲੁੱਟ/ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਇਸ ਗਿਰੋਹ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੇਜ਼ਧਾਰ ਹਥਿਆਰਾਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। 

ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਮਕੱਦਮਾ ਨੰਬਰ 86 ਅਧੀਨ ਧਾਰਾ 112,303(2),310(4), 317(2) ਬੀ.ਐਨ.ਐਸ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਦਿੱਤ ਸਿੰਘ ਉਰਫ ਗੋਰਾ ਇਸ ਗਿਰੋਹ ਦਾ ਮੁੱਖ ਸਰਗਨਾ ਹੈ, ਜਿਸਦੇ ਖਿਲਾਫ ਬਠਿੰਡਾ, ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਅੰਦਰ ਪਹਿਲਾ ਵੀ ਚੋਰੀ, ਖੋਹ, ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 10 ਮੁਕੱਦਮੇ ਦਰਜ ਰਜਿਸਟਰ ਹਨ।

 

 

Trending news

;