Vikram Singh Chaudhary: ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਵਿਕਰਮ ਸਿੰਘ ਚੌਧਰੀ ਨੂੰ ਕਾਂਗਰਸ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਸੀ। ਹਾਲਾਂਕਿ ਹੁਣ ਪਾਰਟੀ ਨੇ ਉਨ੍ਹਾਂ ਦੀ ਸਸਪੈਂਸ਼ਨ ਰੱਦ ਕਰਕੇ ਉਨ੍ਹਾਂ ਦਾ ਮੁੜ ਸਵਾਗਤ ਕੀਤਾ ਹੈ।
Trending Photos
Vikram Singh Chaudhary: ਪੰਜਾਬ ਕਾਂਗਰਸ ਨੇ ਵਿਧਾਇਕ ਵਿਕਰਮ ਸਿੰਘ ਚੌਧਰੀ ਦੀ ਪਾਰਟੀ ਵਿੱਚ ਘਰ ਵਾਪਸੀ ਕਰਵਾ ਲਈ ਹੈ। ਮੁਲਾਂਪੁਰ ਦਾਖਾ ਵਿਖੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਏ ਇਕ ਸਮਾਰੋਹ ਦੌਰਾਨ ਉਨ੍ਹਾਂ ਦੀ ਵਾਪਸੀ ਦਾ ਐਲਾਨ ਕੀਤਾ ਗਿਆ।
ਦੱਸਦਈਏ ਕਿ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਵਿਕਰਮ ਸਿੰਘ ਚੌਧਰੀ ਨੂੰ ਕਾਂਗਰਸ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਸੀ। ਹਾਲਾਂਕਿ ਹੁਣ ਪਾਰਟੀ ਨੇ ਉਨ੍ਹਾਂ ਦੀ ਸਸਪੈਂਸ਼ਨ ਰੱਦ ਕਰਕੇ ਉਨ੍ਹਾਂ ਦਾ ਮੁੜ ਸਵਾਗਤ ਕੀਤਾ ਹੈ।
ਵਿਕਰਮ ਸਿੰਘ ਚੌਧਰੀ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਰਹੇ ਸਵਰਗਵਾਸੀ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਹਨ ਅਤੇ ਫਿਲੌਰ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ਦੀ ਘਰ ਵਾਪਸੀ ਨੂੰ ਕਾਂਗਰਸ ਵਿਚਲੀ ਏਕਤਾ ਅਤੇ ਪਾਰਟੀ ਮਜ਼ਬੂਤੀ ਵੱਲ ਇਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਪਾਰਟੀ ਨੇ ਆਸ ਜਤਾਈ ਹੈ ਕਿ ਵਿਕਰਮ ਸਿੰਘ ਚੌਧਰੀ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਨਿਭਾਉਗੇ ਇੱਕ ਮਜ਼ਬੂਤ ਭੂਮਿਕਾ।