Harmeet Singh Sandhu will join AAP: ਸਾਬਕਾ ਸੰਸਦ ਮੈਂਬਰ ਸੁਰਿੰਦਰ ਸਿੰਘ ਕੈਰੋਂ ਦੇ ਪਰਿਵਾਰ ਨਾਲ ਜੁੜਕੇ ਤਰਨਤਾਰਨ ਦੀ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਹਰਮੀਤ ਸਿੰਘ ਸੰਧੂ ਨੇ 2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।
Trending Photos
Harmeet Singh Sandhu will join AAP: ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸੰਧੂ ਚੰਡੀਗੜ੍ਹ ਵਿੱਚ AAP ਪਾਰਟੀ ਦਾ ਹਿੱਸਾ ਬਣਨਗੇ। ਹਰਮੀਤ ਸੰਧੂ ਬਾਰੇ ਇਹ ਵੀ ਖ਼ਬਰ ਹੈ ਕਿ ਉਹ ਤਰਨਤਾਰਨ ਤੋਂ ‘ਆਪ’ ਉਮੀਦਵਾਰ ਹੋ ਸਕਦੇ ਹਨ।
ਹਰਮੀਤ ਸਿੰਘ ਸੰਧੂ ਨੇ ਪਿਛਲੇ ਸਾਲ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ। ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿੱਚ ਦਿੱਤੇ ਆਪਣੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਲਿਖਿਆ ਸੀ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।
2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ
ਸਾਬਕਾ ਸੰਸਦ ਮੈਂਬਰ ਸੁਰਿੰਦਰ ਸਿੰਘ ਕੈਰੋਂ ਦੇ ਪਰਿਵਾਰ ਨਾਲ ਜੁੜਕੇ ਤਰਨਤਾਰਨ ਦੀ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਹਰਮੀਤ ਸਿੰਘ ਸੰਧੂ ਨੇ 2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਤੋਂ ਅਲਵਿੰਦਰ ਪਾਲ ਸਿੰਘ ਪੱਖੋਕੇ ਨੂੰ ਟਿਕਟ ਦਿੱਤੀ ਸੀ, ਜਦੋਂ ਕਿ ਸੰਧੂ ਟਿਕਟ ਲਈ ਦਾਅਵਾ ਕਰਦੇ ਰਹੇ। ਟਿਕਟ ਨਾ ਮਿਲਣ ਤੋਂ ਬਾਅਦ, ਸੰਧੂ ਨੇ ਸੁਰਿੰਦਰ ਸਿੰਘ ਕੈਰੋਂ ਤੋਂ ਰਾਜਨੀਤਿਕ ਥਾਪੜਾ ਲੈਕੇ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ।