ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ
Advertisement
Article Detail0/zeephh/zeephh2800374

ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ

Sikander Singh Maluka News: ਮਲੂਕਾ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ, ਪਰ ਹੁਣ ਉਹ ਮੁੜ ਪਾਰਟੀ ਨਾਲ ਜੁੜ ਕੇ ਲੁਧਿਆਣਾ ਪੱਛਮੀ ਤੋਂ ਚੋਣ ਪ੍ਰਚਾਰ ਵਿੱਚ ਸਰਗਰਮੀ ਨਾਲ ਜੁਟ ਗਏ ਹਨ। ਉਨ੍ਹਾਂ ਦੀ ਵਾਪਸੀ ਪਾਰਟੀ ਲਈ ਇੱਕ ਵੱਡੀ ਰਾਜਨੀਤਿਕ ਵਾਪਸੀ ਮੰਨੀ ਜਾ ਰਹੀ ਹੈ।

ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ

Sikander Singh Maluka News: ਸ਼੍ਰੋਮਣੀ ਅਕਾਲੀ ਦਲ ਤੋਂ ਦੂਰੀ ਬਣਾ ਚੁੱਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਅੱਜ ਆਧਿਕਾਰਕ ਤੌਰ 'ਤੇ ਪਾਰਟੀ ਵਿੱਚ ਘਰ ਵਾਪਸੀ ਕਰ ਲਈ ਹੈ। ਉਨ੍ਹਾਂ ਦੀ ਘਰ ਵਾਪਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਦੀ ਹਾਜ਼ਰੀ 'ਚ ਕਰਵਾਈ ਗਈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਮੁੜ ਵਾਪਸੀ ਦਾ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ।”

ਮਲੂਕਾ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ, ਪਰ ਹੁਣ ਉਹ ਮੁੜ ਪਾਰਟੀ ਨਾਲ ਜੁੜ ਕੇ ਲੁਧਿਆਣਾ ਪੱਛਮੀ ਤੋਂ ਚੋਣ ਪ੍ਰਚਾਰ ਵਿੱਚ ਸਰਗਰਮੀ ਨਾਲ ਜੁਟ ਗਏ ਹਨ। ਉਨ੍ਹਾਂ ਦੀ ਵਾਪਸੀ ਪਾਰਟੀ ਲਈ ਇੱਕ ਵੱਡੀ ਰਾਜਨੀਤਿਕ ਵਾਪਸੀ ਮੰਨੀ ਜਾ ਰਹੀ ਹੈ।

ਮਲੂਕਾ ਦਾ ਪੰਜਾਬ ਦੀ ਰਾਜਨੀਤੀ ‘ਚ ਵੱਡਾ ਨਾਂ ਹੈ। ਸ ਮਲੂਕਾ 2024 ਦੀਆਂ ਪਾਰਲੀਮਾਨੀ ਚੋਣਾਂ ਵਿੱਚ ਆਪਣੀ ਨੂੰਹ ਦੇ ਬਠਿੰਡਾ ਸੀਟ ਤੋਂ ਖੜਨ ਕਰਕੇ ਪਹਿਲਾਂ ਭਾਜਪਾ ਨੇੜੇ ਘੁੰਮਦੇ ਰਹੇ ਤੇ ਅੰਤ ਪੰਥਕ ਸੁਧਾਰ ਲਹਿਰ ‘ਚ ਚਲੇ ਗਏ ਸਨ। ਅੱਜ ਉਹ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਦੀ ਘਰ-ਵਾਪਸੀ ਨਾਲ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

 

TAGS

Trending news

;