Raksha Bandhan: ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰੱਖੜੀ ਤਿਉਹਾਰ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਦਾ ਮੌਕਾ ਮਿਲਿਆ।
Trending Photos
Raksha Bandhan: ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਰੱਖੜੀ ਤਿਉਹਾਰ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਦਾ ਮੌਕਾ ਮਿਲਿਆ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੁੱਲ 10 ਵਿਦਿਆਰਥੀਆਂ - ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਰੰਗਾਂ ਵਿੱਚ ਡੁੱਬਣ ਅਤੇ ਅਭੁੱਲ ਯਾਦਾਂ ਬਣਾਉਣ ਦਾ ਸੁਭਾਗ ਪ੍ਰਾਪਤ ਹੋਇਆ।
ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿੱਚ ਭਰਾ-ਭੈਣ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੇ ਜਸ਼ਨ ਵਿੱਚ ਇਨ੍ਹਾਂ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।
ਇਹ ਵੀ ਪੜ੍ਹੋ : Pritpal Singh Cremation: ਕੁਲਗਾਮ ਵਿੱਚ ਸ਼ਹੀਦ ਹੋਏ ਪ੍ਰਿਤਪਾਲ ਸਿੰਘ ਦਾ ਗਮਗੀਨ ਮਾਹੌਲ ਵਿੱਚ ਕੀਤਾ ਅੰਤਿਮ ਸੰਸਕਾਰ
ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਦੇਸ਼ ਭਰ ਦੇ ਵਿਦਿਆਰਥੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਨੁਮਾਇੰਦਗੀ ਕੀਤੀ। ਇਸ ਸਮਾਗਮ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਅਤੇ ਏਕਤਾ ਦੀ ਭਾਵਨਾ ਨੂੰ ਪ੍ਰਦਰਸ਼ਿਤ ਕੀਤਾ ਜੋ ਇਸਦੇ ਨਾਗਰਿਕਾਂ ਨੂੰ ਇੱਕ ਦੂਜੇ ਨਾਲ ਜੋੜਦੀ ਹੈ।