ਸੁਖਬੀਰ ਸਿੰਘ ਬਾਦਲ ਨੇ ਪੰਜਾਬ ਡਿਵੈਲਪਮੈਂਟ ਕੌਂਸਲ ਵਿੱਚ 22 ਗੈ਼ਰ-ਪੰਜਾਬੀਆਂ ਦੀ ਭਰਤੀ ਨੂੰ ਲੈ ਕੇ ਸਵਾਲ ਚੁੱਕੇ
Advertisement
Article Detail0/zeephh/zeephh2814483

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਡਿਵੈਲਪਮੈਂਟ ਕੌਂਸਲ ਵਿੱਚ 22 ਗੈ਼ਰ-ਪੰਜਾਬੀਆਂ ਦੀ ਭਰਤੀ ਨੂੰ ਲੈ ਕੇ ਸਵਾਲ ਚੁੱਕੇ

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਇਸਦੇ ਨਾਲ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਦੀ ਥਾਂ ਮੁੱਖ ਸਕੱਤਰ ਨੂੰ ਸੂਬੇ ਦੇ ਸਾਰੇ ਲੋਕਲ ਵਿਕਾਸ ਬੋਰਡਾਂ ਦਾ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ। 

 

 

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਡਿਵੈਲਪਮੈਂਟ ਕੌਂਸਲ ਵਿੱਚ 22 ਗੈ਼ਰ-ਪੰਜਾਬੀਆਂ ਦੀ ਭਰਤੀ ਨੂੰ ਲੈ ਕੇ ਸਵਾਲ ਚੁੱਕੇ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਡਿਵੈਲਪਮੈਂਟ ਕੌਂਸਲ (PDC) ਵਿੱਚ 22 ਗੈ਼ਰ-ਪੰਜਾਬੀਆਂ ਦੀ ਭਰਤੀ ਨੂੰ ਲੈ ਕੇ ਸਵਾਲ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਨੇ ਐਕਸ (ਟਵੀਟਰ) 'ਤੇ ਪੋਸਟ ਕਰਦਿਆਂ ਪੰਜਾਬ ਦੀ ਆਪ ਸਰਕਾਰ ਨੂੰ ਘੇਰਿਆ ਹੈ।

ਸੁਖਬੀਰ ਸਿੰਘ ਬਾਦਲ ਦੇ ਆਪਣੇ ਸੋਸ਼ਲ ਮੀਡੀਆ ਉੱਤੇ ਲਿਖਿਆ ਕਿ...ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਡਿਵੈਲਪਮੈਂਟ ਕੌਂਸਲ (PDC) ਵਿੱਚ ਗੁਪਤ ਤਰੀਕੇ ਨਾਲ 22 ਗੈ਼ਰ-ਪੰਜਾਬੀਆਂ ਦੀ ਭਰਤੀ ਕਰਕੇ ਰਾਜ ਦੇ ਦਸ ਮਹਤਵਪੂਰਨ ਵਿਭਾਗਾਂ ਦੀ ਵਾਗਡੋਰ ਉਨ੍ਹਾਂ ਦੇ ਹਵਾਲੇ ਕਰ ਦੇਣ ਦੇ ਫ਼ੈਸਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ‘ਆਪ’ ਹਾਈਕਮਾਨ ਅਜਿਹੇ ਫ਼ੈਸਲਿਆਂ ਰਾਹੀਂ ਨਾ ਸਿਰਫ਼ ਪੰਜਾਬ ਦੇ ਸ਼ਾਸਨ ਨੂੰ ਪੂਰਨ ਰੂਪ ‘ਚ ਆਪਣੇ ਕਬਜ਼ੇ ਵਿੱਚ ਲੈ ਰਹੀ ਹੈ, ਬਲਕਿ ਇਨ੍ਹਾਂ ਬਾਹਰਲਿਆਂ ਨੂੰ ਮੋਟੀਆਂ ਤਨਖ਼ਾਹਾਂ - 3.30 ਲੱਖ ਰੁਪਏ ਪ੍ਰਤੀ ਮਹੀਨਾ 'ਤੇ ਸਲਾਹਕਾਰ ਅਤੇ 2.65 ਲੱਖ ਰੁਪਏ ਪ੍ਰਤੀ ਮਹੀਨਾ ’ਤੇ ਡਿਜ਼ੀਟਲ/ਕਮਿਊਨੀਕੇਸ਼ਨ ਅਫ਼ਸਰ ਵਜੋਂ ਭਰਤੀ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੀ ਲੁੱਟ ਰਹੀ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਹੁਣੇ ਜਾਰੀ ਹੋਏ ਨੋਟੀਫਿਕੇਸ਼ਨ ਵਿੱਚ ਪੰਜਾਬੀ ਭਾਸ਼ਾ ਦੀ ਮੁਹਾਰਤ ਜਾਂ ਪੰਜਾਬੀਆਂ ਨੂੰ ਤਰਜੀਹ ਬਾਰੇ ਕੋਈ ਲੋੜ ਹੀ ਨਹੀਂ ਦਰਸਾਈ ਗਈ, ਜੋ ਕਿ ਇਹਨਾਂ ਦੀ ਬੇਈਮਾਨ ਨੀਅਤ ਦਾ ਸਪੱਸ਼ਟ ਸਬੂਤ ਹੈ, ਇਸ ਤੋਂ ਇਹਨਾਂ ਨਿਯੁਕਤੀਆਂ ਲਈ ਆਮ ਆਦਮੀ ਪਾਰਟੀ ਦੇ ਕਰਿੰਦਿਆਂ ਦਾ ਰਾਹ ਸਾਫ਼ ਹੋ ਰਿਹਾ ਹੈ।

ਇਹ ਉਸ ਨੀਤੀ ਦੀ ਹੀ ਇਕ ਹੋਰ ਉਦਾਹਰਣ ਹੈ, ਜਿਸ ਦੇ ਤਹਿਤ ਪਹਿਲਾਂ ਵੀ ਕੇਜਰੀਵਾਲ ਤੇ ਸਿਸੋਦੀਆ ਦੇ ਚਹੇਤਿਆਂ ਨੂੰ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ, ਨਿਗਮਾਂ ਅਤੇ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ । ਕਠਪੁਤਲੀ ਬਣ ਚੁੱਕੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਪਹਿਲਾਂ ਹੀ ਸਾਰੇ ਅਧਿਕਾਰ ਖੋਹ ਲਏ ਗਏ ਹਨ, ਸਾਰੀਆਂ ਮੁੱਖ ਸ਼ਕਤੀਆਂ ਮੁੱਖ ਸਕੱਤਰ ਕੋਲ ਚਲੀਆਂ ਗਈਆਂ ਹਨ ਤੇ ਪੰਜਾਬ ਪੂਰਨ ਰੂਪ ‘ਚ ਲੁਟੇਰਿਆਂ ਦੇ ਹੱਥਾਂ ‘ਚ ਜਾ ਰਿਹਾ ਹੈ, ਮੁੱਖ ਮੰਤਰੀ ਕੇਵਲ ਰਬੜ-ਸਟੈਂਪ ਬਣ ਕੇ ਰਹਿ ਗਿਆ ਹੈ । ਹੁਣ ਸਮਾਂ ਆ ਗਿਆ ਹੈ ਕਿ "ਕਠਪੁਤਲੀ" ਮੁੱਖ ਮੰਤਰੀ ਜਾਂ ਤਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵੇ ਜਾਂ ਫਿਰ ਪੰਜਾਬੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ, ਕਿਉਂਕਿ ਇਹਨਾਂ ਨੇ “ਰੰਗਲਾ ਪੰਜਾਬ” ਦੇ ਝੂਠੇ ਸੁਪਨੇ ਦਿਖਾ ਕੇ ਪੰਜਾਬ ਨੂੰ “ਕੰਗਲਾ ਪੰਜਾਬ” ਬਣਾ ਛੱਡਿਆ ਹੈ।

TAGS

Trending news

;